ਗੁਰਜੀਤ ਔਜਲਾ ਨੇ CM ਭਗਵੰਤ ਮਾਨ ਦੇ "1 ਵਿਧਾਇਕ 1 ਪੈਨਸ਼ਨ" ਦੇ ਫ਼ੈਸਲੇ ਦਾ ਕੀਤਾ ਸਵਾਗਤ
'ਵਿਧਾਇਕ ਸੂਬੇ ਦੇ ਮੁੱਖ ਸਕੱਤਰ ਦੇ ਬਰਾਬਰ ਤਨਖਾਹ ਦੇ ਹੱਕਦਾਰ ਹਨ'
ਚੰਡੀਗੜ੍ਹ: ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਬੀਤੇ ਦਿਨੀਂ CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ਼ ਇਕ ਟਰਮ ਦੀ ਹੀ ਮਿਲੇਗੀ। CM ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ਵਲੋਂ ਸਵਾਗਤ ਵੀ ਕੀਤਾ ਗਿਆ ਹੈ।
ਇਸੇ ਕੜੀ ਵਿਚ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਸੀਐਮ ਮਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਗੁਰਜੀਤ ਸਿੰਘ ਔਜਲਾ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਜੀ, ‘ਮੈਂ ਇਕ ਵਿਧਾਇਕ ਇਕ ਪੈਨਸ਼ਨ’ ਦੇ ਤੁਹਾਡੇ ਫੈਸਲੇ ਦੀ ਸ਼ਲਾਘਾ ਕਰਦਾ ਹਾਂ, ਹਾਲਾਂਕਿ ਵਿਧਾਇਕ ਰਾਜ ਦੇ ਮੁੱਖ ਸਕੱਤਰ ਦੇ ਬਰਾਬਰ ਤਨਖਾਹ ਦੇ ਹੱਕਦਾਰ ਹਨ।
ਕਿਸੇ ਦਫਤਰ ਨੂੰ ਸਹੀ ਢੰਗ ਨਾਲ ਚਲਾਉਣ ਲਈ ਸਟਾਫ, ਵਾਹਨਾਂ ਸਣੇ ਹੋਰ ਜ਼ਰੂਰਤਾਂ ‘ਤੇ ਖਰਚ ਕਰਨਾ ਪੈਂਦਾ ਹੈ, ਜਿਸ ਦਾ ਖਰਚਾ ਬਹੁਤ ਜ਼ਿਆਦਾ ਹੁੰਦਾ ਹੈ। ਜਦੋਂ ਕਿ ਕੁਝ ਕਾਂਗਰਸੀ ਆਗੂਆਂ ਵਲੋਂ ਵਿਧਾਇਕਾਂ ਦੇ ਖਰਚੇ ਜ਼ਿਆਦਾ ਹੋਣ ਦਾ ਹਵਾਲਾ ਦਿੰਦੇ ਹੋਏ ਸੀਐਮ ਮਾਨ ਦੇ ਇਸ ਫੈਸਲੇ 'ਤੇ ਸਵਾਲ ਚੁੱਕਣੇ ਸ਼ੁਰੂ ਤਕ ਦਿੱਤੇ ਹਨ।