ਮਨੁੱਖ ਰਹਿਤ ਰੇਲਵੇ ਕ੍ਰਾਸਿੰਗ 'ਤੇ ਸਕੂਲ ਬੱਸ ਦੀ ਰੇਲ ਨਾਲ ਟੱਕਰ, 13 ਸਕੂਲੀ ਬੱਚਿਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਦੇ ਕੁ਼ਸ਼ਨਗਰ ਵਿਚ ਵੀਰਵਾਰ ਨੂੰ ਸਵੇਰੇ ਬੱਸ ਅਤੇ ਟ੍ਰੇਨ ਵਿਚ ਹੋਈ ਭਿਆਨਕ ਟੱਕਰ ਵਿਚ 12 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਇਸ ...

van of school kids collided with train in kushinagar

ਲਖਨਊ : ਉੱਤਰ ਪ੍ਰਦੇਸ਼ ਦੇ ਕੁ਼ਸ਼ਨਗਰ ਵਿਚ ਵੀਰਵਾਰ ਨੂੰ ਸਵੇਰੇ ਬੱਸ ਅਤੇ ਟ੍ਰੇਨ ਵਿਚ ਹੋਈ ਭਿਆਨਕ ਟੱਕਰ ਵਿਚ 13 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਦੇ ਬਾਅਦ ਤੋਂ ਯੋਗੀ ਅਦਿਤਿਆਨਾਥ ਨੇ ਜਾਂਚ ਦੇ ਆਦੇਸ਼ ਦਿਤੇ ਹਨ ਅਤੇ ਮ੍ਰਿਤਕ ਬੱਚਿਆਂ ਦੇ ਪਰਵਾਰਾਂ ਨੂੰ ਦੋ-ਦੋ ਲੱਖ ਰੁਪਏ ਦਾ ਮੁਆਵਾਜ਼ਾ ਦੇਣ ਦਾ ਐਲਾਨ ਕੀਤਾ ਹੈ। 

ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਘਟਨਾ ਸਥਾਨ 'ਤੇ ਪਹੁੰਚ ਘਟਨਾ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਵਾਰਾਂ ਨਾਲ ਦੁੱਖ ਸਾਂਝਾ ਕੀਤਾ। ਦਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮਾਨਵ ਰਹਿਤ ਰੇਲਵੇ ਕ੍ਰਾਸਿੰਗ 'ਤੇ ਵਾਪਰਿਆ ਹੈ। ਇਸ ਮਾਮਲੇ ਵਿਚ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੀ ਤਰ੍ਹਾਂ ਦੀ ਮਦਦ ਦੇਣ ਦਾ ਆਦੇਸ਼ ਦਿਤਾ ਹੈ। 

ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 7:20 ਵਜੇ ਹੋਇਆ ਅਤੇ ਇਸ ਹਾਦਸੇ ਵਿਚ 13 ਬੱਚਿਆਂ ਦੀ ਮੌਤ ਤੋਂ ਇਲਾਵਾ 8 ਬੱਚੇ ਜ਼ਖ਼ਮੀ ਵੀ ਹੋਏ ਹਨ। ਪੁਲਿਸ ਨੇ ਫਿ਼ਲਹਾਲ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਇਸ ਦੇ ਨਾਲ ਹੀ ਦਿੱਲੀ ਦੇ ਕੇਸ਼ਵਪੁਰਮ ਇਲਾਕੇ ਵਿਚ ਵੀ ਇਕ ਸਕੂਲ ਵੈਨ ਦਾ ਐਕਸੀਡੈਂਟ ਹੋ ਗਿਆ, ਜਿਸ ਵਿਚ 15-16 ਸਕੂਲੀ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਚਾਰ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਟੈਂਪੂ ਅਤੇ ਸਕੂਲ ਵੈਨ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ।