ਨਕਸਲੀਆਂ ਨੇ ਬੰਬ ਨਾਲ ਉਡਾਇਆ ਭਾਜਪਾ ਦਾ ਚੋਣ ਦਫ਼ਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਝਾਰਖੰਡ ਦੇ ਪਲਾਮੂ ਜ਼ਿਲ੍ਹੇ ਵਿਚ ਨਕਸਲੀਆਂ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਚੋਣ ਦਫਤਰ ਨੂੰ ਬੰਬ ਧਮਾਕੇ ਨਾਲ ਉਡਾ ਦਿੱਤਾ।

Naxalites bomb blast in BJP office

ਨਵੀਂ ਦਿੱਲੀ: ਝਾਰਖੰਡ ਦੇ ਪਲਾਮੂ ਜ਼ਿਲ੍ਹੇ ਵਿਚ ਨਕਸਲੀਆਂ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਚੋਣ ਦਫਤਰ ਨੂੰ ਬੰਬ ਧਮਾਕੇ ਨਾਲ ਉਡਾ ਦਿੱਤਾ। ਇਸ ਬਾਰੇ ਪੁਲਿਸ ਨੇ ਜਾਣਕਾਰੀ ਦਿੱਤੀ ਹੈ। ਭਾਜਪਾ ਦਾ ਚੋਣ ਦਫ਼ਤਰ ਹਰਿਹਰਗੰਜ ਵਿਚ ਇਕ ਬਸ ਸਟੈਂਡ ਕੋਲ ਸਥਿਤ ਹੈ। ਪਲਾਮੂ ਲੋਕ ਸਭਾ ਸੀਟ ਲਈ 29 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਸਥਾਨਕ ਲੋਕਾਂ ਅਨੁਸਾਰ ਨਕਸਲੀਆਂ ਨੇ ਸੀਪੀਆਈ-ਮਾਓਵਾਦੀ ਜ਼ਿੰਦਾਬਾਦ ਦੇ ਨਾਅਰੇ ਲਗਾਏ ਸਨ।

ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਬਿਹਾਰ ਲਈ ਫਰਾਰ ਹੋ ਗਏ ਹਨ। ਦੱਸ ਦਈਏ ਕਿ ਇਸੇ ਮਹੀਨੇ ਨਕਸਲੀਆਂ ਨੇ ਛੱਤੀਸਗੜ੍ਹ ਦੇ ਦੰਤੇਵਾੜਾ ਵਿਚ ਭਾਰਤੀ ਜਨਤਾ ਪਾਰਟੀ ਦੇ ਐਮਐਲਏ ਭੀਮਾ ਮੰਡਾਵੀ ਦੇ ਕਾਫਲੇ ‘ਤੇ ਹਮਲਾ ਕੀਤਾ ਸੀ। ਹਮਲੇ ਵਿਚ ਭਾਜਪਾ ਐਮਐਲਏ ਸਮੇਤ 5 ਲੋਕਾਂ ਦੀ ਮੌਤ ਹੋ ਗਈ ਸੀ।

ਇਸ ਘਟਨਾ ਤੋਂ ਬਾਅਦ ਨਕਸਲੀ ਇਲਾਕੇ ਵਿਚ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਦੱਸ ਦਈਏ ਕਿ ਭੀਮਾ ਮੰਡਾਵੀ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਦੇਵਤੀ ਕਰਮੀ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਸੂਤਰਾਂ ਮੁਤਾਬਿਕ ਨਕਸਲੀਆਂ ਨੇ ਪਹਿਲਾਂ ਸੁਰੱਖਿਆ ਕਰਮੀਆਂ ਨੂੰ ਨਿਸ਼ਾਨਾ ਬਣਾਇਆ ਸੀ। ਇਸ ਤੋਂ ਬਾਅਦ ਜਦੋਂ ਭੀਮਾ ਮੰਡਾਵੀ ਅਪਣੀ ਗੱਡੀ ਤੋਂ ਬਾਹਰ ਨਿਕਲੇ ਤਾਂ ਉਹਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।