ਨਕਸਲੀ ਹਮਲੇ ’ਚ ਜਵਾਨਾਂ ਦੀ ਸ਼ਹਾਦਤ ’ਤੇ ਗ੍ਰਹਿ ਮੰਤਰੀ ਨੇ ਜਤਾਇਆ ਦੁੱਖ, ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਗ੍ਰਹਿ ਮੰਤਰੀ ਨੇ ਬਘੇਲ ਨਾਲ ਗੱਲਬਾਤ ਦੌਰਾਨ ਘਟਨਾ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਵੀ ਲਿਆ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛੱਤੀਸਗੜ੍ਹ ਵਿਖੇ ਨਕਸਲੀ ਹਮਲੇ ਵਿਚ ਜਵਾਨਾਂ ਦੀ ਸ਼ਹਾਦਤ ’ਤੇ ਦੁੱਖ ਜਤਾਇਆ ਹੈ ਅਤੇ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਗੱਲ ਕਰ ਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਦੰਤੇਵਾੜਾ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਕੀਤੇ ਗਏ ਵਿਸਫੋਟ ਵਿਚ 10 ਪੁਲਿਸ ਕਰਮਚਾਰੀ ਅਤੇ ਇਕ ਚਾਲਕ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਮੰਤਰੀ ਸੰਦੀਪ ਸਿੰਘ 'ਤੇ ਇਲਜ਼ਾਮ ਲਗਾਉਣ ਵਾਲੀ ਕੋਚ 'ਤੇ ਹਮਲਾ, ਸਕੂਟੀ 'ਚ ਪੈਟਰੋਲ ਪਵਾਉਣ ਜਾ ਰਹੀ ਸੀ ਮਹਿਲਾ ਕੋਚ
ਅਮਿਤ ਸ਼ਾਹ ਨੇ ਇਕ ਟਵੀਟ ਵਿਚ ਕਿਹਾ, “ਦੰਤੇਵਾੜਾ ਵਿਚ ਛੱਤੀਸਗੜ੍ਹ ਪੁਲਿਸ ’ਤੇ ਨਕਸਲੀਆਂ ਵਲੋਂ ਕੀਤੇ ਗਏ ਕਾਇਰਾਨਾ ਹਮਲੇ ਤੋਂ ਦੁਖੀ ਹਾਂ। ਛੱਤੀਸਗੜ੍ਹ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਸ਼ਹੀਦ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ”।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ ਦੀ ਬੀਮਾਰ ਪਤਨੀ ਨਾਲ ਕੀਤੀ ਮੁਲਾਕਾਤ
ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਬਘੇਲ ਨਾਲ ਗੱਲਬਾਤ ਦੌਰਾਨ ਘਟਨਾ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਵੀ ਲਿਆ। ਇਕ ਸੀਨੀਅਰ ਅਧਿਕਾਰੀ ਅਨੁਸਾਰ, ਇਹ ਘਟਨਾ ਅਰਨਪੁਰ ਪੁਲਿਸ ਸਟੇਸ਼ਨ ਸੀਮਾ ਦੇ ਅਧੀਨ ਵਾਪਰੀ ਜਦੋਂ ਰਾਜ ਪੁਲਿਸ ਦੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੀ ਇਕ ਟੀਮ ਨਕਸਲ ਵਿਰੋਧੀ ਮੁਹਿੰਮ ਤੋਂ ਵਾਪਸ ਆ ਰਹੀ ਸੀ। ਇਹ ਖੇਤਰ ਰਾਜ ਦੀ ਰਾਜਧਾਨੀ ਰਾਏਪੁਰ ਤੋਂ ਲਗਭਗ 450 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ।