ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਨਕਸਲੀ ਹਮਲੇ ਦੀ ਕੀਤੀ ਸਖ਼ਤ ਨਿਖੇਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ: ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ

PM Modi strongly condemns the attack on Chhattisgarh police

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਦੇ ਦੰਤੇਵਾੜਾ ਵਿਚ ਹੋਏ ਨਕਸਲੀ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦੰਤੇਵਾੜਾ ਜ਼ਿਲ੍ਹੇ ਵਿਚ ਨਕਸਲੀਆਂ ਵੱਲੋਂ ਕੀਤੇ ਧਮਾਕੇ ਵਿਚ 10 ਪੁਲਿਸ ਮੁਲਾਜ਼ਮ ਅਤੇ ਇਕ ਡਰਾਈਵਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ ਦੀ ਬੀਮਾਰ ਪਤਨੀ ਨਾਲ ਕੀਤੀ ਮੁਲਾਕਾਤ   

ਪ੍ਰਧਾਨ ਮੰਤਰੀ ਨੇ ਇਕ ਟਵੀਟ ਵਿਚ ਕਿਹਾ, “ਦੰਤੇਵਾੜਾ ਵਿਚ ਛੱਤੀਸਗੜ੍ਹ ਪੁਲਿਸ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਹਮਲੇ ਵਿਚ ਮਾਰੇ ਗਏ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦੁਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ।”