ਉੱਤਰਾਖੰਡ ਸਰਕਾਰ ਦੇ ਟਰਾਂਸਪੋਰਟ ਮੰਤਰੀ ਚੰਦਨ ਰਾਮਦਾਸ ਦਾ ਹੋਇਆ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੁਝ ਸਮੇਂ ਤੋਂ ਚੱਲ ਰਹੇ ਸਨ ਬੀਮਾਰ

Transport Minister,Chandan Ramdas

 

 ਦੇਹਰਾਦੂਨ: ਉੱਤਰਾਖੰਡ ਦੇ ਕੈਬਨਿਟ ਮੰਤਰੀ ਚੰਦਨ ਰਾਮ ਦਾਸ ਨਹੀਂ ਰਹੇ। ਲੰਬੀ ਬਿਮਾਰੀ ਕਾਰਨ ਅੱਜ ਬੁੱਧਵਾਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਬਾਗੇਸ਼ਵਰ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਾਰਟੀ ਸਮੇਤ ਪੂਰੇ ਸੂਬੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਵੈਨ ਅਤੇ ਟਰੱਕ ਦੀ ਆਪਸ 'ਚ ਹੋਈ ਭਿਆਨਕ ਟੱਕਰ, 7 ਲੋਕਾਂ ਦੀ ਮੌਤ

ਕੈਬਨਿਟ ਮੰਤਰੀ ਚੰਦਨ ਰਾਮ ਦਾਸ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ-ਮੈਂ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਚੰਦਨ ਰਾਮ ਦਾਸ ਦੇ ਅਚਾਨਕ ਦਿਹਾਂਤ ਦੀ ਖ਼ਬਰ ਸੁਣ ਕੇ ਸਦਮੇ ਵਿੱਚ ਹਾਂ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਖੰਭੇ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, ਮਚ ਗਿਆ ਚੀਕ ਚਿਹਾੜਾ

ਉਨ੍ਹਾਂ ਦਾ ਦੇਹਾਂਤ ਲੋਕ ਸੇਵਾ ਅਤੇ ਰਾਜਨੀਤੀ ਦੇ ਖੇਤਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਅਤੇ ਸਾਥੀਆਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ੇ। ਮੰਤਰੀ ਚੰਦਨ ਰਾਮਦਾਸ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। 26 ਤੋਂ 28 ਅਪ੍ਰੈਲ ਤੱਕ ਸਰਕਾਰੀ ਸੋਗ ਹੋਵੇਗਾ।