Salman Khan Firing Case: ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲੀਸ ਹੁਣ ਤੱਕ ਚਾਰ ਵਿਅਕਤੀਆਂ ਨੂੰ ਕਰ ਚੁੱਕੀ ਹੈ ਗ੍ਰਿਫ਼ਤਾਰ

Salman Khan Firing Case

Salman Khan Firing Case: ਮੁੰਬਈ ਪੁਲਿਸ ਨੇ 14 ਅਪ੍ਰੈਲ ਨੂੰ ਅਭਿਨੇਤਾ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਖਿਲਾਫ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਅਨਮੋਲ ਅਤੇ ਲਾਰੈਂਸ ਨੂੰ ਲੋੜੀਂਦੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ, ਜਿਸ ਵਿੱਚ ਪੁਲੀਸ ਹੁਣ ਤੱਕ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਹਮਲੇ ਦੇ ਕੁਝ ਦਿਨ ਬਾਅਦ ਮੁੰਬਈ ਕ੍ਰਾਈਮ ਬ੍ਰਾਂਚ ਦੁਆਰਾ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਤੋਂ ਇਲਾਵਾ, ਪੁਲਿਸ ਨੇ ਪੰਜਾਬ ਤੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਦੀ ਪਛਾਣ ਸੋਨੂਕੁਮਾਰ ਬਿਸ਼ਨੋਈ ਅਤੇ ਅਨੁਜਕੁਮਾਰ ਥਾਪਨ ਵਜੋਂ ਹੋਈ ਸੀ, ਜਿਨ੍ਹਾਂ ਨੇ ਅਭਿਨੇਤਾ ਦੀ ਰਿਹਾਇਸ਼ ਗਲੈਕਸੀ ਅਪਾਰਟਮੈਂਟ ਵਿਚ ਗੋਲੀਬਾਰੀ ਵਿਚ ਵਰਤੇ ਗਏ ਹਥਿਆਰ ਉਪਲਬਧ ਕਰਵਾਏ ਗਏ ਸਨ।

ਅਦਾਲਤ ਦੇ ਸਾਹਮਣੇ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰਦੇ ਹੋਏ ਪੁਲਿਸ ਨੇ ਕਿਹਾ ਕਿ ਪਹਿਲੇ ਦੋ ਦੋਸ਼ੀਆਂ ਸਾਗਰ ਪਾਲ ਅਤੇ ਵਿੱਕੀ ਗੁਪਤਾ ਦੇ ਕਾਲ ਰਿਕਾਰਡ ਦੇ ਆਧਾਰ 'ਤੇ ਪੁਲਿਸ ਨੇ ਬਿਸ਼ਨੋਈ ਅਤੇ ਥਾਪਨ ਨੂੰ ਟਰੇਸ ਕੀਤਾ ਹੈ। ਪੁਲਿਸ ਨੂੰ ਪਤਾ ਲੱਗਾ ਕਿ ਉਹ ਪਾਲ ਅਤੇ ਗੁਪਤਾ ਨੂੰ ਹਥਿਆਰ ਸੌਂਪਣ ਲਈ ਪਨਵੇਲ ਆਇਆ ਸੀ।

ਇਸ ਮਾਮਲੇ 'ਚ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੰਬਈ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਸ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਹਿਰਾਸਤ 'ਚ ਲੈ ਸਕਦੀ ਹੈ, ਜੋ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ 'ਚ ਬੰਦ ਹੈ। ਪੁਲਸ ਉਸ ਦੇ ਖਿਲਾਫ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਲਾਗੂ ਕਰਨ 'ਤੇ ਵੀ ਵਿਚਾਰ ਕਰ ਰਹੀ ਹੈ।

ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ 'ਤੇ ਦੋ ਵਿਅਕਤੀਆਂ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਪੰਜ ਰਾਉਂਡ ਫਾਇਰ ਕੀਤੇ। ਅਭਿਨੇਤਾ ਸਲਮਾਨ ਖਾਨ 1998 ਵਿੱਚ ਰਾਜਸਥਾਨ ਵਿੱਚ ਬਿਸ਼ਨੋਈ ਭਾਈਚਾਰੇ ਦੁਆਰਾ ਪਵਿੱਤਰ ਮੰਨੇ ਜਾਂਦੇ ਕਾਲੇ ਹਿਰਨ ਦਾ ਸ਼ਿਕਾਰ ਕਰਨ ਤੋਂ ਬਾਅਦ ਤੋਂ ਲਾਰੈਂਸ ਬਿਸ਼ਨੋਈ ਦੇ ਰਾਡਾਰ 'ਤੇ ਹਨ। ਕਈ ਸਾਲਾਂ ਤੋਂ ਬਿਸ਼ਨੋਈ ਨੇ ਅਭਿਨੇਤਾ ਨੂੰ ਧਮਕੀਆਂ ਦਿੱਤੀਆਂ ਹਨ ਅਤੇ ਉਸ ਨੂੰ ਇਸ ਘਟਨਾ ਲਈ ਮੁਆਫੀ ਮੰਗਣ ਲਈ ਕਿਹਾ ਹੈ। ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ।