Twitter Down : Elon Musk ਦਾ ਐਕਸ ਕਿਉਂ ਹੋਇਆ ਡਾਊਨ ? ਯੂਜ਼ਰਸ ਹੋਏ ਪ੍ਰੇਸ਼ਾਨ
ਮੋਬਾਈਲ ਵਿੱਚ ਠੀਕ ਕੰਮ ਕਰ ਰਿਹਾ ਹੈ X
Twitter Down : ਦੇਸ਼ ਵਿੱਚ ਇੱਕ ਵਾਰ ਫਿਰ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ਡਾਊਨ ਹੋ ਗਿਆ। ਐਕਸ ਐਲੋਨ ਮਸਕ ਦਾ ਮਾਈਕ੍ਰੋਬਲਾਗਿੰਗ ਪਲੇਟਫਾਰਮ ਹੈ, ਜਿਸ ਕਾਰਨ ਯੂਜ਼ਰਸ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਹੀਨੇ ਦੂਜੀ ਵਾਰ ਐਕਸ 'ਚ ਸਮੱਸਿਆ ਆਈ ਹੈ। ਆਓ ਜਾਣਦੇ ਹਾਂ ਟਵਿੱਟਰ ਡਾਊਨ ਕਿਉਂ ਹੋਇਆ?
ਮਾਈਕ੍ਰੋਬਲਾਗਿੰਗ ਪਲੇਟਫਾਰਮ X ਇਸ ਸਮੇਂ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ ਹੈ। ਕਈ ਉਪਭੋਗਤਾਵਾਂ ਨੇ ਇਸ ਨੂੰ ਲੈ ਕੇ ਰਿਪੋਰਟ ਕੀਤੀ। ਐਕਸ ਅੱਜ ਦੁਪਹਿਰ ਕਰੀਬ 1 ਵਜੇ ਤੋਂ ਡਾਊਨ ਹੈ, ਜਿਸ ਕਾਰਨ ਉਪਭੋਗਤਾਵਾਂ ਨੂੰ ਆਊਟੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਤਕਨੀਕੀ ਖਰਾਬੀ ਕਾਰਨ ਐਕਸ ਡਾਊਨ ਹੈ। ਹਾਲਾਂਕਿ ਅਜੇ ਤੱਕ ਇਸ ਸਮੱਸਿਆ ਦੇ ਕਾਰਨਾਂ ਨੂੰ ਲੈ ਕੇ ਕੰਪਨੀ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਮੋਬਾਈਲ ਵਿੱਚ ਠੀਕ ਕੰਮ ਕਰ ਰਿਹਾ ਹੈ X
ਯੂਜ਼ਰਸ ਵੈੱਬ ਬ੍ਰਾਊਜ਼ਰ ਦੀ ਵਰਤੋਂ ਨਹੀਂ ਕਰ ਪਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਐਕਸ 'ਤੇ ਪੋਸਟ ਕਰਨ ਅਤੇ ਟ੍ਰੈਂਡਿੰਗ ਵਿਸ਼ਿਆਂ ਨੂੰ ਬ੍ਰਾਊਜ਼ ਕਰਨ 'ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਮੋਬਾਈਲ ਜਾਂ ਟੈਬਲੇਟ ਵਿੱਚ ਕੋਈ ਸਮੱਸਿਆ ਨਹੀਂ ਹੈ। ਜੇਕਰ ਤੁਸੀਂ ਆਪਣੇ ਮੋਬਾਈਲ ਜਾਂ ਟੈਬਲੇਟ 'ਚ X ਦੀ ਐਪ ਡਾਊਨਲੋਡ ਕੀਤੀ ਹੈ ਤਾਂ ਤੁਸੀਂ ਇਸ ਦੀ ਵਰਤੋਂ ਕਰ ਸਕਦੇ ਹੋ।
11 ਅਪ੍ਰੈਲ ਨੂੰ ਵੀ ਡਾਊਨ ਹੋਇਆ ਸੀ ਐਕਸ
ਤੁਹਾਨੂੰ ਦੱਸ ਦੇਈਏ ਕਿ ਇਸ ਮਹੀਨੇ 11 ਅਪ੍ਰੈਲ ਨੂੰ ਵੀ ਐਕਸ ਡਾਊਨ ਹੋਇਆ ਸੀ। ਹਾਲਾਂਕਿ, ਕੰਪਨੀ ਨੇ ਜਲਦੀ ਹੀ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਸੀ।