ਅਸੀਂ 18 ਹਜ਼ਾਰ ਪਿੰਡਾਂ ਵਿਚ ਬਿਜਲੀ ਪਹੁੰਚਾਈ, ਕੀ ਉਥੇ ਅਮੀਰ ਵਸਦੇ ਹਨ? : ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਵਿਰੁਧ ਅਮੀਰਾਂ ਲਈ ਕੰਮ ਕਰਨ ਦਾ ਦੋਸ਼ ਲਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਜਵਾਬ ਦੇਣਾ ...

Narendra Modi

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਵਿਰੁਧ ਅਮੀਰਾਂ ਲਈ ਕੰਮ ਕਰਨ ਦਾ ਦੋਸ਼ ਲਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਕੀ ਉਨ੍ਹਾਂ 18 ਹਜ਼ਾਰ ਪਿੰਡਾਂ ਵਿਚ ਅਮੀਰ ਲੋਕ ਰਹਿੰਦੇ ਹਨ ਜਿਥੇ ਉਨ੍ਹਾਂ ਦੀ ਸਰਕਾਰ ਨੇ ਆਜ਼ਾਦੀ ਮਗਰੋਂ ਪਹਿਲੀ ਵਾਰ ਬਿਜਲੀ ਉਪਲਭਧ ਕਰਾਈ ਹੈ।  

ਮੋਦੀ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਵਿਰਧ ਲੜਨ ਵਾਲੇ ਵਿਅਕਤੀ ਹਨ, ਉਸੇ ਲਈ ਖੜੇ ਹੋਏ ਹਨ ਅਤੇ ਇਹੋ ਕਾਰਨ ਹੈ ਕਿ ਅਮੀਰਾਂ ਲਈ ਜਿਊਣ-ਮਰਨ ਵਾਲੇ ਲੋਕ ਅੱਜ ਪ੍ਰੇਸ਼ਾਨ ਹਨ। 27000 ਕਰੋੜ ਰੁਪਏ ਤੋਂ ਵੱੱਧ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਮਰਗੋਂ ਮੋਦੀ ਨੇ ਕਿਹਾ, 'ਮੈਂ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਵਿਰੁਧ ਲੜਨ ਵਾਲਾ ਵਿਅਕਤੀ ਹਾਂ।' ਉਨ੍ਹਾਂ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਵੋਟ ਬੈਂਕ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਹਨਰੇ ਵਿਚ ਰਹਿਣ ਵਾਲੇ ਲੋਕਾਂ ਦਾ ਦੁੱਖ ਕਦੇ ਨਹੀ ਦਿਸਿਆ। 

ਕਾਂਗਰਸ ਨੂੰ ਅਸਿੱਧੇ ਰੂਪ ਵਿਚ ਨਿਸ਼ਾਨਾ ਬਣਾਉਂਦਿਆਂ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ 60 ਸਾਲਾਂ ਮਗਰੋਂ ਵੀ ਹਨੇਰੇ ਵਿਚ ਰਹਿ ਰਹੇ ਇਨ੍ਹਾਂ 18 ਹਜ਼ਾਰ ਪਿੰਡਾਂ ਲਈ ਉਨ੍ਹਾਂ ਕੋਲ ਸਮਾਂ ਨਹੀਂ ਸੀ ਅਤੇ ਉਹ ਉਸ 'ਤੇ ਅਮੀਰਾਂ ਲਈ ਕੰਮ ਕਰਨ ਦਾ ਦੋਸ਼ ਲਾ ਰਹੇ ਹਨ। ਇਨ੍ਹਾਂ ਪਿੰਡਾਂ ਵਿਚ ਬਿਜਲੀ ਪਹੁੰਚਾਉਣ ਤੋਂ ਇਲਾਵਾ ਕੇਂਦਰ ਸਰਕਾਰ ਨੇ ਇਨ੍ਹਾਂ ਦੇ ਚਾਰ ਕਰੋੜ ਪਰਵਾਰਾਂ ਨੂੰ ਬਿਜਲੀ ਦੇ ਕੁਨੈਕਸ਼ਨ ਉਪਲਭਧ ਕਰਾਉਣ ਦਾ ਟੀਚਾ ਰਖਿਆ ਹੈ ਜਿਨ੍ਹਾਂ ਕੋਲ ਬਿਜਲੀ ਨਹੀਂ ਹੈ। ਪ੍ਰਧਾਨ ਮੰਤਰੀ ਨੇ ਝਾਰਖੰਡ ਲਈ ਲਗਭਗ 27 ਹਜ਼ਾਰ ਕਰੋੜ ਰੁਪਏ ਮੁਲ ਦੇ ਪੰਜ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।       (ਏਜੰਸੀ)