ਬੀਤੇ 24 ਘੰਟੇ ‘ਚ ਦੇਸ਼ ਅੰਦਰ ਕਰੋਨਾ ਦੇ 6,535 ਨਵੇਂ ਮਾਮਲੇ ਦਰਜ਼, 146 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਲੌਕਡਾਊਨ ਦੇ ਬਾਵਜੂਦ ਵੀ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਇਜਾਫਾ ਹੋ ਰਿਹਾ ਹੈ।

Photo

ਨਵੀਂ ਦਿੱਲੀ : ਦੇਸ਼ ਵਿਚ ਲੌਕਡਾਊਨ ਦੇ ਬਾਵਜੂਦ ਵੀ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਇਜਾਫਾ ਹੋ ਰਿਹਾ ਹੈ। ਬੀਤੇ 24 ਘੰਟੇ ਵਿਚ ਦੇਸ਼ ਅੰਦਰ 6,535 ਮਾਮਲੇ ਸਾਹਮਣੇ ਹੋਏ ਹਨ ਅਤੇ 146 ਲੋਕਾਂ ਦੀ ਮੌਤ ਹੋ ਚੁੱਕੀ ਹੈ।  ਇਸੇ ਨਾਲ ਦੇਸ਼ ਵਿਚ ਕਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 1 ਲੱਖ 45 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ ਇਸ ਵਿਚ ਚਾਰ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਵਿਚ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ 60 ਹਜ਼ਾਰ ਦੇ ਕਰੀਬ ਲੋਕ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਇਸ ਸਮੇਂ ਦੇਸ਼ ਵਿਚ 80 ਹਜ਼ਾਰ ਤੋਂ ਜ਼ਿਆਦਾ ਐਕਟਿਵ ਕੇਸ ਹਨ।  ਦੱਸ ਦੱਈਏ ਕਿ ਦੇਸ਼ ਵਿਚ ਸਭ ਤੋਂ ਜ਼ਿਆਦਾ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਇਲਾਕਾ ਮਹਾਂਰਾਸ਼ਟਰ ਦਾ ਹੈ। ਜਿੱਥੇ ਹੁਣ ਤੱਕ 52 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 1695 ਲੋਕਾਂ ਦੀ ਇੱਥੇ ਮੌਤ ਹੋ ਚੁੱਕੀ ਹੈ।

ਉੱਥੇ ਹੀ ਤਾਮਿਲਨਾਡ ਵਿਚ ਵੀ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 17 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ ਇੱਥੇ 118 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਰਾਜਾਂ ਤੋਂ ਬਾਅਦ ਗੁਜਰਾਤ ਵਿਚ ਵੀ ਕਰੋਨਾ ਵਾਇਰਸ ਦੇ ਕਾਫੀ ਹੜਕੰਪ ਮਚਾਇਆ ਹੋਇਆ ਹੈ

ਜਿੱਥੇ ਹੁਣ ਤੱਕ ਜਿੱਥੇ ਕੁੱਲ ਮਰੀਜ਼ਾਂ ਦੀ ਸੰਖਿਆ 14,460 ਤੱਕ ਪੁੱਜ ਗਈ ਹੈ ਅਤੇ 888 ਮੌਤਾਂ ਹੋ ਚੁੱਕੀ ਹਨ। ਰਾਜਧਾਨੀ ਵਿਚ ਵੀ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ। ਇੱਥੇ ਕਰੋਨਾ ਕੇਸਾਂ ਦੀ ਗਿਣਤੀ 14 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ 276 ਲੋਕਾਂ ਦੀ ਇੱਥੇ ਮੌਤ ਹੋ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।