ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 2.08 ਲੱਖ ਨਵੇਂ ਮਾਮਲੇ ਆਏ ਪਰ 4157 ਲੋਕਾਂ ਨੇ ਗਵਾਈ ਜਾਨ
20,06,62,456 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਵੈਕਸੀਨ
corona case
ਨਵੀਂ ਦਿੱਲੀ : ਭਾਰਤ ਵਿਚ 24 ਘੰਟਿਆਂ ਵਿਚ ਕੋਵਿਡ-19 ਦੇ 2,08,921 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 2,71,57,795 ਹੋ ਗਈ।
ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਇਕ ਦਿਨ ਵਿਚ ਵਾਇਰਸ ਦੇ 1,84,372 ਨਵੇਂ ਮਾਮਲੇ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁਧਵਾਰ ਨੂੰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ 4, 157 ਹੋਰ ਲੋਕਾਂ ਦੀ ਵਾਇਰਸ ਨਾਲ ਮੌਤ ਤੋਂ ਬਾਅਦ ਗਿਣਤੀ ਵਧ ਕੇ 3,11,388 ਹੋ ਗਈ ਹੈ।
ਅੰਕੜਿਆਂ ਮੁਤਾਬਕ ਦੇਸ਼ ਵਿਚ ਅਜੇ ਵੀ 24,95,591 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ। ਦੇਸ਼ ਵਿਚ ਕੁਲ 2,43,50,816 ਲੋਕ ਹੁਣ ਤਕ ਵਾਇਰਸ ਮੁਕਤ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ 20,06,62,456 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।