ਅੰਤਰਰਾਸ਼ਟਰੀ ਉਡਾਣਾਂ 'ਚ ਸਫਰ ਕਰਨ ਵੇਲੇ ਘਰੇਲੂ ਸਿੱਖ ਯਾਤਰੀਆਂ ਨੂੰ ਦਿੱਤੀ ਜਾਵੇ ਕਿਰਪਾਨ ਲਿਜਾਣ ਦੀ ਇਜਾਜ਼ਤ- NCM

ਏਜੰਸੀ

ਖ਼ਬਰਾਂ, ਰਾਸ਼ਟਰੀ

ਇਕਬਾਲ ਸਿੰਘ ਲਾਲਪੁਰਾ ਨੇ ਕਿਹਾ, “ਇਹ ਵਿਤਕਰਾ ਲੰਬੇ ਸਮੇਂ ਤੋਂ ਹੋ ਰਿਹਾ ਹੈ। ਇਸ ਨਾਲ ਸਿੱਖ ਕੌਮ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ"।

Kirpan


 
ਨਵੀਂ ਦਿੱਲੀ: ਕੌਮੀ ਘੱਟ ਗਿਣਤੀ ਕਮਿਸ਼ਨ ਨੇ ਬੁੱਧਵਾਰ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਅਪੀਲ ਕੀਤੀ ਕਿ ਦੇਸ਼ ਵਿਚ ਉਤਰਨ ਤੋਂ ਬਾਅਦ ਅੰਤਰਰਾਸ਼ਟਰੀ ਉਡਾਣਾਂ ਨੂੰ ਘਰੇਲੂ ਮੰਨਦੇ ਹੋਏ ਇਸ ਵਿਚ ਸਵਾਰ ਹੋਣ ਵਾਲੇ ਘਰੇਲੂ ਹਵਾਈ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਜੇਕਰ ਕੋਈ ਅੰਤਰਰਾਸ਼ਟਰੀ ਉਡਾਣ ਦਿੱਲੀ ਆਉਂਦੀ ਹੈ ਅਤੇ ਫਿਰ ਦੇਸ਼ ਦੇ ਕਿਸੇ ਹੋਰ ਸ਼ਹਿਰ ਨੂੰ ਜਾਂਦੀ ਹੈ, ਤਾਂ ਦਿੱਲੀ ਤੋਂ ਸਵਾਰ ਸਿੱਖ ਭਾਈਚਾਰੇ ਦੇ ਕਿਸੇ ਵੀ ਵਿਅਕਤੀ ਨੂੰ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ, ਜਦਕਿ ਇਹ ਘਰੇਲੂ ਉਡਾਣਾਂ ਵਿਚ ਇਸ ਦੀ ਆਗਿਆ ਹੈ।

Kirpan

ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਦੇਸ਼ ਦੇ ਕਿਸੇ ਵੀ ਸ਼ਹਿਰ ਤੋਂ ਆਪਣੇ ਦੇਸ਼ ਦੇ ਕਿਸੇ ਹੋਰ ਸ਼ਹਿਰ ਲਈ ਕਿਸੇ ਅੰਤਰਰਾਸ਼ਟਰੀ ਉਡਾਣ ਦੀ ਸੇਵਾ ਲੈਂਦਾ ਹੈ ਤਾਂ ਉਸ ਨੂੰ ਕਿਰਪਾਨ ਰੱਖਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ, “ਇਹ ਵਿਤਕਰਾ ਲੰਬੇ ਸਮੇਂ ਤੋਂ ਹੋ ਰਿਹਾ ਹੈ। ਇਸ ਨਾਲ ਸਿੱਖ ਕੌਮ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਿਸਟਮ ਨੂੰ ਖਤਮ ਕਰਨਾ ਚਾਹੀਦਾ ਹੈ।"

National Commission for Minorities

ਇਕਬਾਲ ਸਿੰਘ ਲਾਲਪੁਰਾ ਨੇ ਇਸ ਸਬੰਧੀ 23 ਮਈ ਨੂੰ ਸਿੰਧੀਆ ਨੂੰ ਪੱਤਰ ਵੀ ਲਿਖਿਆ ਹੈ। ਲਾਲਪੁਰਾ ਨੇ ਕਮਿਸ਼ਨ ਨੂੰ ਜਸਵਿੰਦਰ ਕੌਰ ਅਤੇ ਹੋਰਾਂ ਵੱਲੋਂ ਪ੍ਰਾਪਤ ਹੋਈ ਅਰਜ਼ੀ ਸਬੰਧੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਵੀ ਪੱਤਰ ਲਿਖਿਆ ਹੈ। ਇਸ ਵਿਚ ਪੰਜਾਬ ਦੇ ਰੋਪੜ ਜ਼ਿਲ੍ਹੇ ਵਿਚ ਕੀਰਤਪੁਰ ਤੋਂ ਹੋ ਕੇ ਲੰਘਣ ਵਾਲੀਆਂ ਰੇਲ ਗੱਡੀਆਂ ਦੇ ਇਕ ਮਿੰਟ ਲਈ ਰੁਕਣ ਦੀ ਮੰਗ ਕੀਤੀ ਗਈ ਹੈ।