ਸੁਪ੍ਰੀਮ ਕੋਰਟ ਨੇ ਸਤੇਂਦਰ ਜੈਨ ਨੂੰ ਮੈਡੀਕਲ ਆਧਾਰ 'ਤੇ ਦਿਤੀ 6 ਹਫ਼ਤਿਆਂ ਦੀ ਜ਼ਮਾਨਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪ੍ਰੀਮ ਕੋਰਟ ਨੇ ਜੈਨ ਨੂੰ ਕਿਹਾ ਹੈ ਕਿ ਉਹ ਇਸ ਮਾਮਲੇ ਵਿਚ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਜਾਂ ਸੰਪਰਕ ਨਾ ਕਰਨ।

SC grants interim bail to Satyendar Jain for six weeks on medical grounds

 

ਨਵੀਂ ਦਿੱਲੀ: ਸੁਪ੍ਰੀਮ ਕੋਰਟ ਨੇ ਸ਼ੁਕਰਵਾਰ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ 6 ਹਫ਼ਤਿਆਂ ਲਈ ਜ਼ਮਾਨਤ ਦੇ ਦਿਤੀ ਹੈ। ਇਹ ਜ਼ਮਾਨਤ ਮੈਡੀਕਲ ਦੇ ਆਧਾਰ 'ਤੇ ਦਿਤੀ ਗਈ ਹੈ। 10 ਜੁਲਾਈ ਨੂੰ ਸੁਪ੍ਰੀਮ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ ਕਰੇਗੀ। ਸਤੇਂਦਰ ਜੈਨ ਨੂੰ 10 ਜੁਲਾਈ ਨੂੰ ਸਿਹਤ ਰਿਪੋਰਟ ਅਦਾਲਤ ਵਿਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਸੁਪ੍ਰੀਮ ਕੋਰਟ ਨੇ ਜੈਨ ਨੂੰ ਕਿਹਾ ਹੈ ਕਿ ਉਹ ਇਸ ਮਾਮਲੇ ਵਿਚ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਜਾਂ ਸੰਪਰਕ ਨਾ ਕਰਨ।

ਇਹ ਵੀ ਪੜ੍ਹੋ: ਜੰਗ-ਏ-ਆਜ਼ਾਦੀ ਸਮਾਰਕ 'ਚ ਹੋਏ ਭ੍ਰਿਸ਼ਟਾਚਾਰ ਦਾ ਮਾਮਲਾ : ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਕੀਤਾ ਤਲਬ

ਸੁਪ੍ਰੀਮ ਕੋਰਟ ਨੇ ਕਿਹਾ- ਅਸੀਂ ਸਤੇਂਦਰ ਜੈਨ ਨੂੰ ਨਿੱਜੀ ਹਸਪਤਾਲ 'ਚ ਇਲਾਜ ਕਰਵਾਉਣ ਦੀ ਇਜਾਜ਼ਤ ਦਿੰਦੇ ਹਾਂ। ਜੈਨ ਕਿਸੇ ਗਵਾਹ ਨੂੰ ਪ੍ਰਭਾਵਿਤ ਨਹੀਂ ਕਰਨਗੇ। ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦਿੱਲੀ ਤੋਂ ਬਾਹਰ ਨਹੀਂ ਜਾਣਗੇ। ਜ਼ਮਾਨਤ ਦੌਰਾਨ ਉਨ੍ਹਾਂ ਦਾ ਜੋ ਵੀ ਇਲਾਜ ਕੀਤਾ ਜਾ ਰਿਹਾ ਹੈ, ਉਸ ਦੇ ਦਸਤਾਵੇਜ਼ ਅਦਾਲਤ ਵਿਚ ਪੇਸ਼ ਕੀਤੇ ਜਾਣ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ

ਜੈਨ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਸਾਬਕਾ ਮੰਤਰੀ ਦਾ ਵਜ਼ਨ 35 ਕਿਲੋ ਘਟ ਗਿਆ ਹੈ ਅਤੇ ਉਹ ਰੀੜ੍ਹ ਦੀ ਹੱਡੀ ਦੀ ਸਮੱਸਿਆ ਤੋਂ ਪੀੜਤ ਸਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਜਾਂ ਰਾਮ ਮਨੋਹਰ ਲੋਹੀਆ (ਆਰਐਮਐਲ) ਹਸਪਤਾਲ ਦੇ ਡਾਕਟਰਾਂ ਤੋਂ ਜੈਨ ਦੀ ਡਾਕਟਰੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮੈਡੀਕਲ ਰਿਪੋਰਟ ਵਿਚ ਇਲਾਜ ਦੀ ਲੋੜ ਦੱਸੀ ਗਈ ਹੈ ਤਾਂ ਜਾਂਚ ਏਜੰਸੀ ਇਸ ਦਾ ਵਿਰੋਧ ਨਹੀਂ ਕਰੇਗੀ।

ਇਹ ਵੀ ਪੜ੍ਹੋ: ਨਸ਼ੇ ਦੀ ਭੇਂਟ ਚੜ੍ਹਿਆ ਮਾਪਿਆਂ ਦਾ ਇਕਲੌਤਾ ਪੁੱਤਰ

ਤਿਹਾੜ ਜੇਲ ਵਿਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਵੀਰਵਾਰ ਨੂੰ ਚੱਕਰ ਆਉਣ ਕਾਰਨ ਬਾਥਰੂਮ ਵਿਚ ਡਿਗ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ 18 ਮਈ ਨੂੰ ਸੁਪ੍ਰੀਮ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਸਤੇਂਦਰ ਜੈਨ 31 ਮਈ 2022 ਤੋਂ ਹਿਰਾਸਤ 'ਚ ਹਨ। 6 ਅਪ੍ਰੈਲ ਨੂੰ ਦਿੱਲੀ ਹਾਈ ਕੋਰਟ ਵਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਸੁਪ੍ਰੀਮ ਕੋਰਟ ਵਿਚ ਅਪੀਲ ਕੀਤੀ ਸੀ।