IT Raid: ਨਾਸਿਕ ਦੇ ਸੁਰਾਨਾ ਜਵੈਲਰਜ਼ 'ਤੇ IT ਵਿਭਾਗ ਦਾ ਛਾਪਾ, 26 ਕਰੋੜ ਦੀ ਨਕਦੀ ਸਮੇਤ 90 ਕਰੋੜ ਦੀ ਜਾਇਦਾਦ ਜ਼ਬਤ
ਇਨਕਮ ਟੈਕਸ ਵਿਭਾਗ ਦੀ ਇਸ ਕਾਰਵਾਈ ਨੇ ਮਹਾਰਾਸ਼ਟਰ 'ਚ ਹਲਚਲ ਮਚਾ ਦਿੱਤੀ ਹੈ।
IT Raid: ਨਾਸਿਕ: ਇਨਕਮ ਟੈਕਸ ਵਿਭਾਗ ਨੇ ਮਹਾਰਾਸ਼ਟਰ ਦੇ ਨਾਸਿਕ ਵਿਚ ਸੁਰਾਨਾ ਜਵੈਲਰਜ਼ ਦੀ ਦੁਕਾਨ 'ਤੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਵਿਚ 26 ਕਰੋੜ ਰੁਪਏ ਦੀ ਨਕਦੀ ਅਤੇ 90 ਕਰੋੜ ਰੁਪਏ ਦੀ ਬੇਹਿਸਾਬੀ ਜਾਇਦਾਦ ਦੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਮਹਾਰਾਸ਼ਟਰ 'ਚ ਪਿਛਲੇ ਕੁਝ ਦਿਨਾਂ ਤੋਂ ਇਨਕਮ ਟੈਕਸ ਵਿਭਾਗ ਕਾਫ਼ੀ ਐਕਟਿਵ ਨਜ਼ਰ ਆ ਰਿਹਾ ਹੈ। ਹਾਲ ਹੀ 'ਚ ਵਿਭਾਗ ਨੇ ਨਾਂਦੇੜ 'ਚ ਵੱਡੀ ਕਾਰਵਾਈ ਕਰਦਿਆਂ 170 ਕਰੋੜ ਰੁਪਏ ਦੀ ਬੇਹਿਸਾਬੀ ਜਾਇਦਾਦ ਜ਼ਬਤ ਕੀਤੀ ਸੀ। ਇਸ ਤੋਂ ਬਾਅਦ ਵਿਭਾਗ ਨੇ ਨਾਸਿਕ 'ਚ ਵੀ ਵੱਡਾ ਕੰਮ ਕੀਤਾ ਹੈ।
ਇਨਕਮ ਟੈਕਸ ਵਿਭਾਗ ਦੀ ਇਸ ਕਾਰਵਾਈ ਨੇ ਮਹਾਰਾਸ਼ਟਰ 'ਚ ਹਲਚਲ ਮਚਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਨੂੰ ਨੋਟਾਂ ਦੀ ਗਿਣਤੀ ਕਰਨ 'ਚ ਕਈ ਘੰਟੇ ਲੱਗ ਗਏ। ਇਸ ਦੇ ਲਈ ਕਈ ਟੀਮਾਂ ਨੂੰ ਬੁਲਾਇਆ ਗਿਆ ਅਤੇ ਫਿਰ ਜੋ ਅੰਕੜਾ ਸਾਹਮਣੇ ਆਇਆ ਉਹ ਹੈਰਾਨ ਕਰਨ ਵਾਲਾ ਸੀ।
ਇਨਕਮ ਟੈਕਸ ਵਿਭਾਗ ਨੇ 26 ਕਰੋੜ ਰੁਪਏ ਦੀ ਨਕਦੀ ਅਤੇ 90 ਕਰੋੜ ਰੁਪਏ ਦੀ ਬੇਹਿਸਾਬੀ ਜਾਇਦਾਦ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਨਕਦੀ ਅਤੇ ਕਾਗਜ਼ਾਤ ਜ਼ਬਤ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਛਾਪੇਮਾਰੀ ਨੂੰ ਅੰਜਾਮ ਦੇਣ ਲਈ ਇਨਕਮ ਟੈਕਸ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਪਰਿਵਾਰਕ ਮੈਂਬਰਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ।
ਇਨਕਮ ਟੈਕਸ ਵਿਭਾਗ ਦੀ ਇਹ ਕਾਰਵਾਈ ਲੰਬੇ ਸਮੇਂ ਤੱਕ ਚੱਲੀ ਪਰ ਸਰਾਫਾ ਵਪਾਰੀ ਨੂੰ ਇੰਨੀ ਵੱਡੀ ਮਾਤਰਾ 'ਚ ਜਾਇਦਾਦ ਮਿਲਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਅਧਿਕਾਰੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕਾਰੋਬਾਰੀ ਨੂੰ ਇੰਨੀ ਵੱਡੀ ਦੌਲਤ ਕਿੱਥੋਂ ਮਿਲੀ।