ਮਹਾਰਾਸ਼ਟਰ 'ਚ ਟਰੱਕ ਨੇ ਰਿਕਸ਼ੇ ਨੂੰ ਮਾਰੀ ਟੱਕਰ, 8 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

CM ਏਕਨਾਥ ਸ਼ਿੰਦੇ ਨੇ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

photo

 

ਮੁੰਬਈ: ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਦੇ ਦਾਪੋਲੀ-ਹਰਨੇ ਰੋਡ 'ਤੇ ਅਸੂਦ ਵਿਖੇ ਇਕ ਟਰੱਕ ਨੇ ਰਿਕਸ਼ਾ ਨੂੰ ਟੱਕਰ ਮਾਰ ਦਿਤੀ। ਇਸ ਭਿਆਨਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ ਕੁਝ ਯਾਤਰੀ ਜ਼ਖਮੀ ਹੋ ਗਏ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਹਰੇਕ ਮ੍ਰਿਤਕ ਦੇ ਪ੍ਰਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚੋਂ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਸ਼ਿੰਦੇ ਨੇ ਪ੍ਰਸ਼ਾਸਨ ਨੂੰ ਸਰਕਾਰੀ ਖਰਚੇ 'ਤੇ ਜ਼ਖਮੀਆਂ ਦਾ ਢੁੱਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿਤੇ ਹਨ।

ਮਹੱਤਵਪੂਰਨ ਗੱਲ ਇਹ ਹੈ ਕਿ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੇ ਖੰਡਾਲਾ ਵਿਚ ਸ਼ਨੀਵਾਰ ਨੂੰ ਇਕ ਕੰਟੇਨਰ ਟਰੱਕ ਨੇ ਇਕ ਪਿਕਅੱਪ ਵੈਨ ਨੂੰ ਟੱਕਰ ਮਾਰ ਦਿਤੀ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ ਸੀ।