Landslide Video: ਹਿਮਾਚਲ ਪ੍ਰਦੇਸ਼ ਦੇ ਨਾਹਨ 'ਚ ਭਾਰੀ ਮੀਂਹ ਕਾਰਨ ਖਿਸਕੀ ਜ਼ਮੀਨ; ਸੜਕ 'ਤੇ ਡਿੱਗਿਆ ਮਲਬਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਥਾਨਕ ਪ੍ਰਸ਼ਾਸਨ ਸੜਕ ਨੂੰ ਸਾਫ਼ ਕਰਨ ਵਿਚ ਜੁਟਿਆ ਹੋਇਆ ਹੈ, ਪਰ ਲਗਾਤਾਰ ਬਰਸਾਤ ਕਾਰਨ ਕੰਮ ਵਿਚ ਰੁਕਾਵਟ ਆ ਰਹੀ ਹੈ।

Heavy rains trigger landslide in Nahan

Landslide Video: ਹਿਮਾਚਲ ਪ੍ਰਦੇਸ਼ ਦੇ ਨਾਹਨ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੇ ਮੱਦੇਨਜ਼ਰ ਸੜਕਾਂ ਬੰਦ ਕਰ ਦਿਤੀਆਂ ਗਈਆਂ ਹਨ ਅਤੇ ਥਾਂ-ਥਾਂ ਮਲਬਾ ਫੈਲਿਆ ਹੋਇਆ ਹੈ। ਸਥਾਨਕ ਪ੍ਰਸ਼ਾਸਨ ਸੜਕ ਨੂੰ ਸਾਫ਼ ਕਰਨ ਵਿਚ ਜੁਟਿਆ ਹੋਇਆ ਹੈ, ਪਰ ਲਗਾਤਾਰ ਬਰਸਾਤ ਕਾਰਨ ਕੰਮ ਵਿਚ ਰੁਕਾਵਟ ਆ ਰਹੀ ਹੈ।

ਇਸ ਘਟਨਾ ਸਬੰਧੀ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਭਾਰੀ ਮੀਂਹ ਨੇ ਇਲਾਕੇ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਹਰ ਸਾਲ ਬਹੁਤ ਸਾਰੇ ਲੋਕਾਂ ਦੀ ਜਾਨ ਲੈਂਦੀਆਂ ਹਨ। ਜੇਕਰ ਤੁਸੀਂ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਵਿਚ ਜਾਣ ਬਾਰੇ ਸੋਚ ਰਹੇ ਹੋ, ਤਾਂ ਬਰਸਾਤ ਦੇ ਮੌਸਮ ਵਿਚ ਸਾਵਧਾਨ ਰਹੋ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰੋ।

(For more Punjabi news apart from Heavy rains trigger landslide in Nahan, stay tuned to Rozana Spokesman)