ਯੋਜਨਾਵਾਂ ਦੇ ਪ੍ਰਚਾਰ 'ਤੇ ਮੋਦੀ ਸਰਕਾਰ ਨੇ ਚਾਰ ਹਜ਼ਾਰ ਕਰੋੜ ਫੂਕੇ : ਠਾਕਰੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਦਾਅਵਾ ਕੀਤਾ ਕਿ ਕੇਂਦਰ ਨੇ ਅਪਣੀਆਂ ਯੋਜਨਾਵਾਂ ਦੀ ਇਸ਼ਤਿਹਾਰਬਾਜ਼ੀ 'ਤੇ ਚਾਰ ਹਜ਼ਾਰ ਕਰੋੜ ਰੁਪਏ ਤੋਂ ਵੱਧ ਖ਼ਰਚ ਕਰ ਦਿਤੇ.............

Uddhav Thackeray

ਮੁੰਬਈ : ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਦਾਅਵਾ ਕੀਤਾ ਕਿ ਕੇਂਦਰ ਨੇ ਅਪਣੀਆਂ ਯੋਜਨਾਵਾਂ ਦੀ ਇਸ਼ਤਿਹਾਰਬਾਜ਼ੀ 'ਤੇ ਚਾਰ ਹਜ਼ਾਰ ਕਰੋੜ ਰੁਪਏ ਤੋਂ ਵੱਧ ਖ਼ਰਚ ਕਰ ਦਿਤੇ ਅਤੇ ਕਿਹਾ ਕਿ ਸਰਕਾਰ ਦਾ ਕਰਦਾਤਾਵਾਂ ਦੇ ਧਨ 'ਤੇ ਕੋਈ ਅਧਿਕਾਰ ਨਹੀਂ। ਊਧਵ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੱਠੀਆਂ ਕਰਾਉਣ ਦਾ ਸਵਾਗਤ ਕੀਤਾ ਪਰ ਉਨ੍ਹਾਂ ਕਿਹਾ, 'ਕਿਸੇ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਪੂਰੇ ਦੇਸ਼ ਨੂੰ ਇਕੱਠਿਆਂ ਮੂਰਖ ਬਣਾਇਆ ਜਾ ਸਕਦਾ ਹੈ।' ਉਨ੍ਹਾਂ ਕਿਹਾ ਕਿ ਦੇਸ਼ ਵਿਚ ਆਗਾਮੀ ਚੋਣਾਂ ਵਿਚ ਬੇਰੁਜ਼ਗਾਰੀ ਸੱਭ ਤੋਂ ਵੱਡਾ ਮੁੱਦਾ ਹੋਵੇਗਾ। ਉਨ੍ਹਾਂ ਖ਼ਦਸ਼ਾ ਪ੍ਰਗਟ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਰਾਮ ਮੰਦਰ ਮੁੱਦੇ ਨੂੰ ਉਛਾਲ ਸਕਦੀ ਹੈ।

ਉਨ੍ਹਾਂ ਪ੍ਰਧਾਨ ਮੰਤਰੀ 'ਤੇ ਵਿਅੰਗ ਕਸਦਿਆਂ ਕਿਹਾ ਕਿ ਲੋਕਾਂ ਨੂੰ ਹਾਲੇ ਵੀ ਅਪਣੇ ਖਾਤੇ ਵਿਚ 15 ਲੱਖ ਰੁਪਏ ਆਉਣ ਦੀ ਉਡੀਕ ਹੈ ਜਿਸ ਦਾ ਵਾਅਦਾ ਮੋਦੀ ਨੇ 2014 ਦੀਆਂ ਚੋਣਾਂ ਦੇ ਪ੍ਰਚਾਰ ਦੌਰਾਨ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਯੋਜਨਾਵਾਂ ਦੇ ਪ੍ਰਚਾਰ 'ਤੇ ਸਰਕਾਰ ਨੇ ਚਾਰ ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਖ਼ਰਚ ਕਰ ਦਿਤੇ, ਲੋਕਾਂ ਨੂੰ ਕੋਈ ਪੈਸਾ ਨਾ ਮਿਲਿਆ ਪਰ ਉਨ੍ਹਾਂ ਦੀ ਮਿਹਨਤ ਨਾਲ ਕਮਾਏ ਧਨ ਨੂੰ ਇਸ਼ਤਿਹਾਰਬਾਜ਼ੀ 'ਤੇ ਖ਼ਰਚ ਕਰ ਦਿਤਾ। (ਏਜੰਸੀ)