ਫਿਰੋਜ਼ਪੁਰ ‘ਚ ਜਲਦ ਖੁਲੇਗਾ PGI ਹਸਪਤਾਲ: ਸੁਖਬੀਰ ਬਾਦਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਫਿਰੋਜ਼ਪੁਰ ਛਾਉਣੀ ਸਮੇਤ ਦੇਸ਼ ਦੀ 62 ਕੈਂਟੋਨਮੈਂਟਸ ਵਿਚ ਰਹਿ ਰਹੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ...

Sukhbir Badal

ਫਿਰੋਜ਼ਪੁਰ: ਫਿਰੋਜ਼ਪੁਰ ਛਾਉਣੀ ਸਮੇਤ ਦੇਸ਼ ਦੀ 62 ਕੈਂਟੋਨਮੈਂਟਸ ਵਿਚ ਰਹਿ ਰਹੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਕ ਰਿਪੋਰਟ ਸੌਂਪੀ ਗਈ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ਼ ਦੁਆਇਆ ਹੈ ਕਿ ਫਿਰੋਜ਼ਪੁਰ ਉਣ ਖੇਤਰ ਦੇ ਨਾਲ-ਨਾਲ ਦੇਸ਼ ਦੀ ਸਾਰੇ ਕੈਂਟੋਨਮੈਂਟਸ ਵਿਚ ਰਹਿੰਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।

ਇਹ ਜਾਣਕਾਰੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਫਿਰੋਜ਼ਪੁਰ ਤੋਂ ਸੰਸਦ ਸੁਖਬੀਰ ਬਾਦਲ ਨੇ ਫਿਰੋਜ਼ਪੁਰ ਦੇ ਪੱਤਰਕਾਰਾਂ ਨੂੰ ਸੰਸਦ ਦਾ ਸੈਸ਼ਨ ਦਿਖਾਉਣ ਉਪਰੰਤ ਅਪਣੇ ਕਾਰਜਕਾਲ ਵਿਚ ਆਯੋਜਿਤ ਪੱਤਰਕਾਰ ਕਾਂਨਫੰਰਸ ਦੌਰਾਨ ਦਿੱਤੀ ਹੈ। ਬਾਦਲ ਨੇ ਕਿਹਾ ਕਿ ਫਿਰੋਜ਼ਪੁਰ ਦੇਹਾਤੀ ਵਿਧਾਨ ਸਭਾ ਖੇਤਰ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਸੁਰੇਂਦਰ ਸਿੰਘ ਬੱਬੂ ਸਾਬਕਾ ਉਪ-ਪ੍ਰਧਾਨ ਕੈਂਟੋਨਮੈਂਟ ਬੋਰਡ ਫਿਰੋਜ਼ਪੁਰ ਨੇ ਛਾਉਣੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਉਨ੍ਹਾਂ ਨੂੰ ਜੋ ਮੰਗ ਪੱਤਰ ਸੌਪਿਆਂ ਗਿਆ ਸੀ ਉਸ ਨਾਲ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਡਿਫੈਂਸ ਮਿਨਿਸਟਰ ਤੱਕ ਪਹੁੰਚਾ ਦਿੱਤਾ ਹੈ।

ਉਨ੍ਹਾਂ ਨੇ ਫਿਰੋਜ਼ਪੁਰ ਛਾਉਣੀ ਏਰੀਆ ਦੇ ਕੌਂਸਲਰਾਂ ਸਮੇਤ 30,000 ਲੋਕਾਂ ਦੀ ਕੱਟੀਆਂ ਗਈਆਂ ਵੋਟਾਂ ‘ਤੇ ਵੀ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਕੱਟੀਆਂ ਗਈਆਂ ਵੋਟਾਂ ਦੁਬਾਰਾ ਬਣਵਾ ਕੇ ਲੋਕਾਂ ਨੂੰ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀਆਂ ਵੋਟਾਂ ਪਾਉਣ ਦਾ ਅਧਿਕਾਰ ਜਰੂਰ ਦੁਆਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਛਾਉਣੀ ਖੇਤਰ ਦੇ ਲੋਕਾਂ ਨੂੰ ਜਮੀਨਾਂ ਅਤੇ ਕੋਠੀਆਂ ਦੀਆ ਮਲਕੀਅਤ ਦਾ ਅਧਿਕਾਰ ਦੇਣ, ਕੋਠੀਆਂ ਬਣਾਉਣ ਵਿਚ ਪੇਸ਼ ਆ ਰਹੀਆਂ ਰੁਕਾਵਟਾਂ ਅਤੇ ਰਜਿਸਟ੍ਰੀ ਉਤੇ ਰੋਕ ਖ਼ਤਮ ਕਰਨ ਦੇ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲ ਪੁਰਜੋਰ ਮੰਗ ਕੀਤੀ ਹੈ।

ਇਨ੍ਹਾਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਨੇ ਉਨ੍ਹਾਂ ਵਿਸ਼ਵਾਸ ਦੁਆਇਆ। ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਫਿਰੋਜ਼ਪੁਰ ਵਿਚ ਪੀਜੀਆਈ ਸੈਟੇਲਾਈਟ ਹਸਪਤਾਲ ਸ਼ੁਰੂ ਕਰਨ ਸੰਬੰਧੀ ਕੇਂਦਰ ਸਰਕਾਰ ਨੇ ਮੰਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਹਰਸ਼ਵਰਧਨ ਨੇ ਉਨ੍ਹਾਂ ਫੋਨ ਕਰਕੇ ਦੱਸਿਆ ਕਿ ਫਿਰੋਜ਼ਪੁਰ ਵਿਚ ਪੀਜੀਆਈ ਦੇ ਨਿਰਮਾਣ ਸੰਬੰਧ ਆਖਰੀ ਮੰਜ਼ੂਰੀ ਦੇ ਦਿੱਤੀ ਹੈ। ਜਲਦ ਹੀ ਇਥੇ ਪੀਜੀਆਈ ਸੈਟੇਲਾਈਟ ਹਸਪਤਾਲ ਦਾ ਨਿਰਮਾਣ ਸ਼ੁਰੂ ਕਰਵਿਆਆ ਜਾਵੇਗਾ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਫਿਰੋਜ਼ਪੁਰ ਅਤੇ ਫਾਜਿਲਕਾ ਨੂੰ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਇਕ ਇਕ ਪ੍ਰੋਜੈਕਟ ਦੁਆਇਆ ਹੈ। ਇਕ ਪ੍ਰੋਜੈਕਟ ਉਤੇ 40 ਤੋਂ 50 ਕਰੋੜ ਰੁਪਏ ਖਰਚ ਆਵੇਗਾ। ਇਸ ਪ੍ਰੋਜੈਕਟ ਨਾਲ ਇਥੇ ਫਿਰੋਜ਼ਪੁਰ ਅਤੇ ਫਾਜਿਲਕਾ ਖੁਸ਼ਹਾਲ ਹੋਣਗੇ ਉਥੇ ਹੀ ਬੇਰੋਜ਼ਗਾਰਾ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਤੋਂ ਅੰਮ੍ਰਿਤਸਰ ਵਾਇਆ ਪੱਟੀ ਤੱਕ ਰੇਲਵੇ ਲਾਈਨ ਵਿਛਾਉਣ ਦਾ ਕੰਮ ਵੀ ਜਲਦ ਤੋਂ ਜਲਦ ਕਰਵਾ ਦਿੱਤਾ ਜਾਵੇਗਾ।

ਜਲਦ ਹੀ ਉਹ ਇਸ ਸੰਬੰਧੀ ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ ਕਰਨਗੇ। ਫਿਰੋਜ਼ਪੁਰ ਤੋਂ ਸਿੱਧੀ ਹਰਿਦੁਆਰ ਤੱਕ ਰੇਲ ਗੱਡੀ ਚਲਾਉਣ ਸੰਬੰਧੀ ਮੰਗ ਕਰਨ ‘ਤੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਗੱਡੀ ਚਲਾਉਣ ਸੰਬੰਧੀ ਵੀ ਉਹ ਜਲਦ ਕੇਂਦਰੀ ਰੇਲ ਮੰਤਰੀ ਨਾਲ ਮਿਲਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਬਾਰੇ ਕਿਹਾ ਕਿ ਇਹ ਸਰਕਾਰ ਹਰ ਫੰਰਟ ਤੋਂ ਫੇਲ ਸਾਬਤ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਖਜਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਉਨ੍ਹਾਂ ਨੇ ਕੈਪਟਨ ਸਰਕਾਰ ਦੁਆਰਾ ਬਿਜਲੀ ਦੀ ਦਰਾਂ ਵਧਾਉਣ ਅਤੇ ਕਾਨੂੰਨ ਵਿਵਸਥਾ ਕੰਟਰੋਲ ਵਿਚ ਨਾ ਰੱਖਣ ਦਾ ਆਰੋਪ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਮੇਂ ਵਿਚ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਹੈ।