ਕੋਰੋਨਾ ਵਾਇਰਸ ਹਾਲੇ ਵੀ ਓਨਾ ਹੀ ਖ਼ਤਰਨਾਕ ਹੈ, ਜਿੰਨਾ ਪਹਿਲਾਂ ਸੀ-ਪੀਐਮ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਣੇ ਹਫ਼ਤਾਵਾਰੀ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਅੱਜ ਦੇਸ਼ ਨੂੰ ਸੰਬੋਧਨ ਕੀਤਾ।

PM Modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਣੇ ਹਫ਼ਤਾਵਾਰੀ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਅੱਜ ਦੇਸ਼ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਨੇ ਵੱਖ-ਵੱਖ ਮੁਦਿੱਆਂ ‘ਤੇ ਅਪਣੇ ਵਿਚਾਰ ਦੇਸ਼ ਨਾਲ ਸਾਂਝੇ ਕੀਤੇ। ਉਹਨਾਂ ਨੇ ਕੋਰੋਨਾ ਮਹਾਂਮਾਰੀ ਦੀਆਂ ਚੁਣੌਤੀਆਂ ਦਾ  ਜ਼ਿਕਰ ਕੀਤਾ। ਇਸ ਮੌਕੇ ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਅਜ਼ਾਦੀ ਦੇ ਦਿਹਾੜੇ ਮੌਕੇ ਕੋਰੋਨਾ ਮਹਾਂਮਾਰੀ ਤੋਂ ਅਜ਼ਾਦੀ ਲੈਣ ਦੇ ਸੰਕਲਪ ਦੀ ਅਪੀਲ ਕੀਤੀ।

ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਖਤਰਾ ਹਾਲੇ ਟਲਿਆ ਨਹੀਂ ਹੈ, ਇਸ ਲਈ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਹਨਾਂ ਨੇ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ, ਸਫਾਈ ਰੱਖਣ ਅਤੇ ਮਾਸਕ ਪਾ ਕੇ ਰੱਖਣ ਦੀ ਅਪੀਲ ਕੀਤੀ।  ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਹਾਲੇ ਹੀ ਓਨਾ ਹੀ ਖ਼ਤਰਨਾਕ ਹੈ, ਜਿੰਨਾ ਪਹਿਲਾਂ ਸੀ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿਚ ਜਨਤਾ ਨੂੰ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ ਕਾਰਗਿਲ ਵਿਜੈ ਦਿਵਸ ਦਾ ਜ਼ਿਕਰ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਖਾਸ ਹੈ ਕਿਉਂਕਿ ਅੱਜ 'ਕਾਰਗਿਲ ਵਿਜੈ ਦਿਵਸ' ਹੈ।

ਉਹਨਾਂ ਕਿਹਾ 21 ਸਾਲ ਪਹਿਲਾਂ ਅੱਜ ਦੇ ਦਿਨ ਕਾਰਗਿਲ ਦੇ ਯੁੱਧ 'ਚ ਸਾਡੀ ਫੌਜ ਨੇ ਭਾਰਤ ਦੀ ਜਿੱਤ ਦਾ ਝੰਡਾ ਲਹਿਰਾਇਆ ਸੀ। ਕਾਰਗਿਲ ਦਿਵਸ 'ਤੇ ਪੀਐਮ ਮੋਦੀ ਨੇ ਸਭ ਤੋਂ ਪਹਿਲਾਂ ਪਾਕਿਸਤਾਨ 'ਤੇ ਨਿਸ਼ਾਨਾ ਸਾਧਿਆ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੇ ਜਿਸ ਤਰ੍ਹਾਂ ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਵਿਚ ਦੁਨੀਆ ਦੀ ਮਦਦ ਕੀਤੀ, ਉਸ ਨੇ ਅੱਜ ਸ਼ਾਂਤੀ ਅਤੇ ਵਿਕਾਸ ਵਿਚ ਭਾਰਤ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕੀਤਾ ਹੈ। ਦੁਨੀਆ ਨੇ ਭਾਰਤ ਦੇ ਸਰਬ ਵਿਆਪੀ ਭਾਈਚਾਰੇ ਨੂੰ ਮਹਿਸੂਸ ਕੀਤਾ ਹੈ।