ਮਨੀਸ਼ ਤਿਵਾੜੀ ਦਾ ਦਾਅਵਾ: 2024 ਤੱਕ ਲੋਕ ਸਭਾ ਸੀਟਾਂ ਦੀ ਗਿਣਤੀ 'ਚ ਵਾਧਾ ਕਰ ਸਕਦੀ ਮੋਦੀ ਸਰਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਨੀਸ਼ ਤਿਵਾੜੀ ਨੇ ਕਿਹਾ ਕਿ, ਇਹ ਫੈਸਲਾ ਲੈਣ ਤੋਂ ਪਹਿਲਾਂ, ਸਰਕਾਰ ਨੂੰ ਇਸ ਮੁੱਦੇ 'ਤੇ ਗੰਭੀਰਤਾ ਨਾਲ ਜਨਤਕ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ।

Manish Tiwari's claim, BJP can increase Lok Sabha Strength by 2024

ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ (Manish Tiwari) ਨੇ ਵੱਡਾ ਦਾਅਵਾ ਕਰਦਿਆਂ ਐਤਵਾਰ ਸ਼ਾਮ ਨੂੰ ਇਕ ਟਵੀਟ (Tweet) ਕੀਤਾ।ਉਨ੍ਹਾਂ ਕਿਹਾ ਹੈ ਕਿ ਭਾਜਪਾ ਸਰਕਾਰ (BJP Government) ਲੋਕ ਸਭਾ ਵਿਚ ਸੀਟਾਂ ਦੀ ਗਿਣਤੀ ਵਧਾਉਣ ਦਾ ਪ੍ਰਸਤਾਵ ਲਿਆਉਣ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇ ਇਸ ਤਰ੍ਹਾਂ ਦਾ ਪ੍ਰਸਤਾਵ ਲਿਆ ਜਾਂਦਾ ਹੈ ਤਾਂ ਆਮ ਲੋਕਾਂ ਦੀ ਰਾਏ (Public Reviews) ਵੀ ਇਸ ‘ਤੇ ਲੈਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਲਈ ਸੰਸਦ ਦਾ ਨਵਾਂ ਚੈਂਬਰ ਵੀ ਤਿਆਰ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ: Oympics: ਭਵਾਨੀ ਦੇਵੀ ਨੇ ਜਿੱਤ ਨਾਲ ਕੀਤੀ ਸ਼ੁਰੂਆਤ, ਪਰ ਦੂਜੇ ਗੇੜ੍ਹ ‘ਚ ਕਰਨਾ ਪਿਆ ਹਾਰ ਦਾ ਸਾਹਮਣਾ 

ਮਨੀਸ਼ ਤਿਵਾੜੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ, “ਮੈਨੂੰ ਇਕ ਭਾਜਪਾ ਦੇ ਸੰਸਦੀ ਸਾਥੀ ਨੇ ਭਰੋਸੇਯੋਗ ਜਾਣਕਾਰੀ ਦਿੱਤੀ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕ ਸਭਾ ਸੀਟਾਂ ਦੀ ਗਿਣਤੀ ਵਧਾ ਕੇ 1000 (Increase in Lok Sabha strength to 1000) ਜਾਂ ਵੱਧ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਨਵੀਂ ਸੰਸਦ ਜੋ ਬਣਾਈ ਜਾ ਰਹੀ ਹੈ, ਵਿਚ 1000 ਮੈਂਬਰਾਂ ਦੀ ਬੈਠਣ ਦੀ ਸਮਰੱਥਾ ਹੈ। ਇਹ ਫੈਸਲਾ ਲੈਣ ਤੋਂ ਪਹਿਲਾਂ, ਸਰਕਾਰ ਨੂੰ ਇਸ ਮੁੱਦੇ 'ਤੇ ਗੰਭੀਰਤਾ ਨਾਲ ਜਨਤਕ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ।”

ਹੋਰ ਪੜ੍ਹੋ: ਲਾਕਡਾਉਨ 'ਚ ਕਾਰੋਬਾਰ ਬੰਦ ਹੋਣ ’ਤੇ ਘਰੋਂ ਕੀਤੀ ਬੇਕਰੀ ਦੀ ਸ਼ੁਰੂਆਤ, ਹਰ ਮਹੀਨੇ ਕਮਾ ਰਹੀ 1 ਲੱਖ ਰੁਪਏ

ਹੋਰ ਪੜ੍ਹੋ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵੱਲੋਂ ਅੰਤਰਰਾਸ਼ਟਰੀ ਵਰਚੁਅਲ ਐਲੂਮਨੀ ਮੀਟ ਦਾ ਆਯੋਜਨ

ਸਪੱਸ਼ਟ ਹੈ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੀ ਆਬਾਦੀ ਬਹੁਤ ਜ਼ਿਆਦਾ ਵਧੀ ਹੈ। 130 ਕਰੋੜ ਦੀ ਆਬਾਦੀ ਵਾਲੇ ਭਾਰਤ ਵਿਚ ਪਹਿਲਾਂ ਵੀ ਲੋਕ ਸਭਾ ਦੇ ਸੰਸਦ ਮੈਂਬਰਾਂ ਦੀ ਗਿਣਤੀ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਉੱਠੇ ਹਨ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸਾਲ 2019 ਵਿਚ ਆਪਣੇ ਇਕ ਭਾਸ਼ਣ ‘ਚ ਇਹ ਸਵਾਲ ਚੁਕਿਆ ਸੀ ਕਿ ਆਖਰਕਾਰ, ਇਕ ਸੰਸਦ ਮੈਂਬਰ ਕਿੰਨੇ ਲੋਕ ਆਬਾਦੀ ਦੀ ਨੁਮਾਇੰਦਗੀ ਕਰ ਸਕਦਾ ਹੈ? ਜੇ ਅਸੀਂ ਭਾਰਤ ਵਿਚ ਚੁਣੇ ਗਏ ਨੁਮਾਇੰਦਿਆਂ ਨੂੰ ਵੇਖੀਏ ਤਾਂ ਇਸਦੇ ਮੁਕਾਬਲੇ ਵੋਟਰਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ।