ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਕਈ ਸਿਆਸੀ ਧਿਰਾਂ ਵੀ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੀਆਂ ਹਨ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਕਈ ਸਿਆਸੀ ਧਿਰਾਂ ਵੀ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੀਆਂ ਹਨ। ਇਸ ਦੇ ਚਲਦਿਆਂ ਕਾਂਗਰਸ ਵੱਲੋਂ ਵੀ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ: Delhi Unlock: ਅੱਜ ਤੋਂ ਪੂਰੀ ਸਮਰੱਥਾ ਨਾਲ ਦੌੜੇਗੀ ਮੈਟਰੋ, ਸਟੇਸ਼ਨਾਂ ਦੇ ਬਾਹਰ ਲੱਗੀਆਂ ਲਾਈਨਾਂ
ਅੱਜ ਸੰਸਦ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ। ਇਸ ਮੌਕੇ ਉਹਨਾਂ ਨਾਲ ਰਣਦੀਪ ਸੁਰਜੇਵਾਲਾ, ਦਪਿੰਦਰ ਹੁੱਡਾ, ਪ੍ਰਤਾਪ ਸਿੰਘ ਬਾਜਵਾ, ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਸਮੇਤ ਕਈ ਮੈਂਬਰ ਵੀ ਟਰੈਕਟਰ ’ਤੇ ਸਵਾਰ ਸਨ।
ਹੋਰ ਪੜ੍ਹੋ: ਉਲੰਪਿਕ: ਹਾਰ ਤੋਂ ਬਾਅਦ ਬੋਲੇ ਦਿਲਪ੍ਰੀਤ, ‘ਵੱਡਾ ਸਬਕ ਮਿਲਿਆ ਪਰ ਵਾਪਸੀ ਕਰਨ ਦਾ ਅਜੇ ਵੀ ਮੌਕਾ ਹੈ’
ਇਸ ਮੌਕੇ ਕਾਂਗਰਸ ਸੰਸਦ ਮੈਂਬਰਾਂ ਨੇ ਹੱਥ ਵਿਚ ਤਖਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ਉੱਤੇ ‘ਖੇਤੀ ਕਾਨੂੰਨ ਵਾਪਸ ਲਓ’ ਅਤੇ ‘ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੋ’ ਲਿਖਿਆ ਹੋਇਆ ਸੀ। ਟਰੈਕਟਰ ਦੇ ਸਾਹਮਣੇ ਖੇਤੀ ਕਾਨੂੰਨਾਂ ਖਿਲਾਫ਼ ਪੋਸਟਰ ਲਗਾਇਆ ਹੋਇਆ ਸੀ। ਇਸ ਉੱਤੇ ‘ਕਿਸਾਨ ਵਿਰੋਧੀ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਲਓ-ਵਾਪਸ ਲਓ’ ਲਿਖਿਆ ਹੋਇਆ ਹੈ।
ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ। ਇਹ ਕਾਨੂੰਨ 2-3 ਵੱਡੇ ਉਦਯੋਗਪਤੀਆਂ ਲਈ ਹਨ। ਇਹ ਕਿਸਾਨਾਂ ਦੇ ਫਾਇਦੇ ਲਈ ਨਹੀਂ ਹਨ। ਇਹ ਕਾਲੇ ਕਾਨੂੰਨ ਹਨ। ਉਹਨਾਂ ਕਿਹਾ ਕਿ ਮੈਂ ਕਿਸਾਨਾਂ ਦੇ ਸੰਦੇਸ਼ ਨੂੰ ਸੰਸਦ ਤੱਕ ਲੈ ਕੇ ਆਇਆ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਕਿਸਾਨਾਂ ਦੀ ਆਵਾਜ਼ ਹੈ, ਕਿਸਾਨਾਂ ਦੀ ਗੱਲ ਸੁਣੀ ਨਹੀਂ ਜਾ ਰਹੀ। ਉਹਨਾਂ ਕਿਹਾ ਕਿ ਕਿਸਾਨਾਂ ‘ਤੇ ਗਲਤ ਆਰੋਪ ਲਗਾਏ ਜਾ ਰਹੇ ਹਨ, ਉਹਨਾਂ ਨੂੰ ਅਤਿਵਾਦੀ ਤੱਕ ਕਿਹਾ ਜਾ ਰਿਹਾ ਹੈ।