ਸੋਨੀਆ ਗਾਂਧੀ ਦੀ ਪੇਸ਼ੀ: ਪੁਲਿਸ ਹਿਰਾਸਤ ’ਚ ਕਾਂਗਰਸੀ, ਕਿਹਾ-ਸਿਰਫ਼ 'ਸੱਚ' ਹੀ ਇਸ ਤਾਨਾਸ਼ਾਹੀ ਨੂੰ ਖ਼ਤਮ ਕਰੇਗਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੁੱਖ ਵਿਰੋਧੀ ਪਾਰਟੀ ਨੇ ਈਡੀ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਸੱਚਾਈ ਇਸ ਤਾਨਾਸ਼ਾਹੀ ਦਾ ਖ਼ਾਤਮਾ ਕਰੇਗੀ।

Rahul Gandhi and Others detained at protest over Sonia Gandhi's ED questioning

 

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਅਤੇ ਸੰਸਦ ਮੈਂਬਰਾਂ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ‘ਚ ਸੋਨੀਆ ਗਾਂਧੀ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪੁੱਛਗਿੱਛ ਖਿਲਾਫ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਉਹਨਾਂ ਨੂੰ ਹਿਰਾਸਤ ‘ਚ ਲੈ ਲਿਆ।

Rahul Gandhi and Others detained at protest over Sonia Gandhi's ED questioning

ਮੁੱਖ ਵਿਰੋਧੀ ਪਾਰਟੀ ਨੇ ਈਡੀ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਸੱਚਾਈ ਇਸ ਤਾਨਾਸ਼ਾਹੀ ਦਾ ਖ਼ਾਤਮਾ ਕਰੇਗੀ। ਰਾਹੁਲ ਗਾਂਧੀ ਅਤੇ ਕਈ ਹੋਰ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਤੋਂ ਮਾਰਚ ਕੀਤਾ ਅਤੇ ਰਾਸ਼ਟਰਪਤੀ ਭਵਨ ਵੱਲ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਵਿਜੇ ਚੌਕ 'ਤੇ ਉਹਨਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਇਹਨਾਂ ਆਗੂਆਂ ਨੇ ਉੱਥੇ ਧਰਨਾ ਦਿੱਤਾ।

Rahul Gandhi and Others detained at protest over Sonia Gandhi's ED questioning

ਕੁਝ ਸਮੇਂ ਬਾਅਦ ਪੁਲਿਸ ਨੇ ਰਾਹੁਲ ਗਾਂਧੀ ਅਤੇ ਕਈ ਹੋਰ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਹਿਰਾਸਤ ਵਿਚ ਲਏ ਜਾਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਦੋਸ਼ ਲਗਾਇਆ, "ਮੋਦੀ ਜੀ ਰਾਜਾ ਹਨ ਅਤੇ ਭਾਰਤ ਵਿਚ ਪੁਲਿਸ ਰਾਜ ਹੈ।" ਰਾਹੁਲ ਗਾਂਧੀ ਨੇ ਬਾਅਦ ਵਿਚ ਟਵੀਟ ਕੀਤਾ, "ਤਾਨਾਸ਼ਾਹੀ ਦੇਖੋ, ਸ਼ਾਂਤਮਈ ਪ੍ਰਦਰਸ਼ਨ ਨਹੀਂ ਕਰ ਸਕਦੇ, ਮਹਿੰਗਾਈ ਅਤੇ ਬੇਰੁਜ਼ਗਾਰੀ 'ਤੇ ਚਰਚਾ ਨਹੀਂ ਕਰ ਸਕਦੇ। ਪੁਲਿਸ ਅਤੇ ਏਜੰਸੀਆਂ ਦੀ ਦੁਰਵਰਤੋਂ ਕਰਕੇ, ਸਾਨੂੰ ਗ੍ਰਿਫਤਾਰ ਕਰਕੇ ਵੀ, ਤੁਸੀਂ ਸਾਨੂੰ ਕਦੇ ਵੀ ਚੁੱਪ ਨਹੀਂ ਕਰ ਸਕੋਗੇ। ਸਿਰਫ਼ 'ਸੱਚ' ਹੀ ਇਸ ਤਾਨਾਸ਼ਾਹੀ ਨੂੰ ਖ਼ਤਮ ਕਰੇਗਾ।"

Rahul Gandhi and Others detained at protest over Sonia Gandhi's ED questioning

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ, ''ਪੁਲਿਸ ਨੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਵਿਜੇ ਚੌਕ 'ਤੇ ਰੋਕ ਲਿਆ। ਸਾਨੂੰ ਰਾਸ਼ਟਰਪਤੀ ਭਵਨ ਜਾਣ ਤੋਂ ਰੋਕ ਦਿੱਤਾ ਅਤੇ ਜ਼ਬਰਦਸਤੀ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਅਸੀਂ ਪੁਲਿਸ ਬੱਸ ਵਿਚ ਹਾਂ, ਸਿਰਫ਼ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਹੀ ਜਾਣਦੇ ਹਨ ਕਿ ਸਾਨੂੰ ਕਿੱਥੇ ਲਿਜਾਇਆ ਜਾ ਰਿਹਾ ਹੈ। ਕਾਂਗਰਸ ਦਾ ਕਹਿਣਾ ਹੈ ਕਿ ਪਾਰਟੀ ਹੈੱਡਕੁਆਰਟਰ 'ਤੇ ਪ੍ਰਦਰਸ਼ਨ ਕਰ ਰਹੇ ਉਸ ਦੇ ਕਈ ਨੇਤਾਵਾਂ ਨੂੰ ਵੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਪਾਰਟੀ ਦੇ ਜਨਰਲ ਸਕੱਤਰ ਅਜੈ ਮਾਕਨ ਨੇ ਪੱਤਰਕਾਰਾਂ ਨੂੰ ਕਿਹਾ, ''ਅੱਜ ਕਾਂਗਰਸ ਪਾਰਟੀ ਦੇਸ਼ ਭਰ 'ਚ ਸੱਤਿਆਗ੍ਰਹਿ ਕਰ ਰਹੀ ਹੈ। ਅਸੀਂ ਫੈਸਲਾ ਕੀਤਾ ਸੀ ਕਿ ਅਸੀਂ ਦਿੱਲੀ ਦੇ ਅੰਦਰ ਰਾਜਘਾਟ 'ਤੇ ਸੱਤਿਆਗ੍ਰਹਿ ਕਰਾਂਗੇ ਅਤੇ ਸਾਡਾ ਸੱਤਿਆਗ੍ਰਹਿ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸੋਨੀਆ ਗਾਂਧੀ ਨੂੰ ਪੁੱਛਗਿੱਛ ਤੋਂ ਬਾਅਦ ਵਾਪਸ ਨਹੀਂ ਜਾਣ ਦਿੱਤਾ ਜਾਂਦਾ”।

Rahul Gandhi and Others detained at protest over Sonia Gandhi's ED questioning

ਮਾਕਨ ਨੇ ਦੋਸ਼ ਲਾਇਆ, ''ਅੱਜ ਤੋਂ ਕਰੀਬ 10 ਸਾਲ ਪਹਿਲਾਂ ਈਡੀ ਨੇ ਕੇਸ ਬੰਦ ਕਰ ਦਿੱਤਾ ਸੀ। ਹੁਣ ਇਹ ਮਾਮਲਾ ਇਕ ਵਾਰ ਫਿਰ ਖੁੱਲ੍ਹਿਆ ਹੈ, ਸਿਰਫ ਇਸ ਲਈ ਕਿਉਂਕਿ ਸਰਕਾਰ ਵਿਰੋਧੀ ਪਾਰਟੀ 'ਤੇ ਦਬਾਅ ਬਣਾ ਸਕਦੀ ਹੈ ਅਤੇ ਅਸੀਂ ਮਹੱਤਵਪੂਰਨ ਮੁੱਦੇ ਨਹੀਂ ਉਠਾ ਸਕਦੇ”।  ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਮੰਗਲਵਾਰ ਨੂੰ ਦੂਜੇ ਦੌਰ ਦੀ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਹੋਏ ਹਨ। ਈਡੀ ਨੇ ਇਸ ਤੋਂ ਪਹਿਲਾਂ ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਤੋਂ ਦੋ ਘੰਟੇ ਪੁੱਛਗਿੱਛ ਕੀਤੀ ਸੀ। ਕਾਂਗਰਸ ਨੇ ਦੇਸ਼ ਭਰ ਵਿਚ ਇਸ ਦਾ ਵਿਰੋਧ ਕੀਤਾ ਸੀ। ਪਾਰਟੀ ਦੇ ਕਈ ਆਗੂਆਂ ਨੇ ਗ੍ਰਿਫਤਾਰੀਆਂ ਦਿੱਤੀਆਂ ਸਨ।