Taiwan-Philippines News: ਤਾਈਵਾਨ-ਫਿਲੀਪੀਨਜ਼ 'ਚ ਗੈਮੀ ਤੂਫਾਨ ਕਾਰਨ 25 ਦੀ ਮੌਤ: 380 ਤੋਂ ਵੱਧ ਲੋਕ ਜ਼ਖ਼ਮੀ
Taiwan-Philippines News: ਹੁਣ ਤੱਕ 1.5 ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਚੁੱਕਾ ਹੈ।
Taiwan-Philippines News: ਵੀਰਵਾਰ ਨੂੰ ਤਾਈਵਾਨ ਅਤੇ ਫਿਲੀਪੀਨਜ਼ 'ਚ ਤੂਫਾਨ ਗੇਮੀ ਕਾਰਨ 25 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ 380 ਤੋਂ ਵੱਧ ਜ਼ਖਮੀ ਹੋ ਗਏ। ਇੱਕ ਸਮਾਚਾਰ ਏਜੰਸੀ ਦੇ ਮੁਤਾਬਕ ਫਿਲੀਪੀਂਸ ਵਿਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 22 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਤਾਈਵਾਨ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।
ਪੜ੍ਹੋ ਇਹ ਖ਼ਬਰ : Nepal Plane Crash: ਨੇਪਾਲ ਜਹਾਜ਼ ਹਾਦਸਾ, ਮਲਬੇ 'ਚੋਂ ਮਿਲਿਆ ਬਲੈਕ ਬਾਕਸ, ਜਾਂਚ ਟੀਮ ਨੂੰ ਸੌਂਪਿਆ
ਰਿਪੋਰਟ ਮੁਤਾਬਕ ਦੋਵਾਂ ਦੇਸ਼ਾਂ 'ਚ ਪਿਛਲੇ ਇਕ ਹਫਤੇ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਤਾਈਵਾਨ ਦੇ ਕਈ ਸ਼ਹਿਰਾਂ ਵਿਚ ਵੀ ਬਿਜਲੀ ਗੁੱਲ ਹੋ ਗਈ ਹੈ। ਉਥੇ ਸਕੂਲ ਅਤੇ ਕਾਲਜ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਮਨਾਹੀ ਕਰ ਦਿੱਤੀ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਤੂਫਾਨ ਗੇਮੀ ਦਾ ਅਸਰ ਚੀਨ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਫੁਜਿਆਨ ਸੂਬੇ ਵਿੱਚ ਉਡਾਣਾਂ ਅਤੇ ਰੇਲਗੱਡੀਆਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਹੁਣ ਤੱਕ 1.5 ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਚੁੱਕਾ ਹੈ।
(For more Punjabi news apart from 25 dead due to typhoon Gami in Taiwan-Philippines, stay tuned to Rozana Spokesman)