ਅਫ਼ਗਾਨਿਸਤਾਨ ਸੰਕਟ 'ਤੇ ਸਰਬ ਪਾਰਟੀ ਮੀਟਿੰਗ ਸ਼ੁਰੂ, ਆਮ ਆਦਮੀ ਪਾਰਟੀ ਨਹੀਂ ਲਵੇਗੀ ਹਿੱਸਾ
ਕੇਂਦਰ ਸਰਕਾਰ ਵੱਲੋਂ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ 'ਤੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ।
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ 'ਤੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਫਗਾਨਿਸਤਾਨ ਦੀ ਸਥਿਤੀ ਬਾਰੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਜਾਣੂ ਕਰਵਾਉਣਗੇ। ਮੀਟਿੰਗ ਵਿਚ ਵਿਰੋਧੀ ਪਾਰਟੀਆਂ ਨੂੰ ਅਫਗਾਨਿਸਤਾਨ ਵਿਚ ਫਸੇ ਭਾਰਤੀਆਂ ਨੂੰ ਕੱਢਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ ਜਾਵੇਗਾ।
ਹੋਰ ਪੜ੍ਹੋ: ਅਕਤੂਬਰ ਤੋਂ 12 ਸਾਲ ਤੋਂ ਜ਼ਿਆਦਾ ਉਮਰ ਦੇ ਬੱਚਿਆਂ ਨੂੰ ਲੱਗੇਗੀ Zycov-D ਵੈਕਸੀਨ
ਇਸ ਤੋਂ ਇਲਾਵਾ ਅਫਗਾਨਿਸਤਾਨ ਬਾਰੇ ਭਾਰਤ ਦੀ ਰਣਨੀਤੀ 'ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਵਿਰੋਧੀ ਪਾਰਟੀਆਂ ਨੂੰ ਜਾਣਕਾਰੀ ਦੇਣਗੇ। ਇਹ ਸਰਬ ਪਾਰਟੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਪੀਐਮ ਮੋਦੀ ਵੱਲੋਂ ਦਿੱਤੇ ਗਏ ਹਨ।
ਹੋਰ ਪੜ੍ਹੋ: ਭਾਜਪਾ ਨੂੰ ਯੂਪੀ ਵਿਚ ਹਰਾਉਣ ਦੀ ਤਿਆਰੀ, ਗੁਰਨਾਮ ਸਿੰਘ ਚੜੂਨੀ ਨੇ ਦਿੱਤਾ ਵੱਡਾ ਪ੍ਰੋਗਰਾਮ
ਅਫਗਾਨਿਸਤਾਨ ਦੇ ਮੌਜੂਦਾ ਹਾਲਾਤ 'ਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਮ ਆਦਮੀ ਪਾਰਟੀ ਹਿੱਸਾ ਨਹੀਂ ਲਵੇਗੀ। ਪਾਰਟੀ ਵੱਲੋਂ ਸੰਸਦ ਮੈਂਬਰ ਐਨਡੀ ਗੁਪਤਾ ਨੇ ਮੀਟਿੰਗ ਵਿਚ ਸ਼ਾਮਲ ਹੋਣਾ ਸੀ ਪਰ ਸਿਹਤ ਖਰਾਬ ਹੋਣ ਕਾਰਨ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ।