ਸਰਬ ਪਾਰਟੀ ਬੈਠਕ 'ਚ ਬੋਲੇ ਜੈਸ਼ੰਕਰ- ਅਫ਼ਗਾਨਿਸਤਾਨ ਤੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਵਚਨਬੱਧ
ਵਿਦੇਸ਼ ਮੰਤਰੀ ਨੇ ਕਿਹਾ, ਸਾਰੀਆਂ ਪਾਰਟੀਆਂ ਦੇ ਵਿਚਾਰ ਇਕੋ ਹਨ, ਅਸੀਂ ਇਸ ਮੁੱਦੇ 'ਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਗੱਲ ਕੀਤੀ ਹੈ।
ਨਵੀਂ ਦਿੱਲੀ: ਅਫ਼ਗਾਨਿਸਤਾਨ ਸੰਕਟ (Afghanistan Crisis) ਨੂੰ ਲੈ ਕੇ ਚਲ ਰਹੀ ਸਰਬ ਪਾਰਟੀ ਬੈਠਕ (All Party Meeting) ਖ਼ਤਮ ਹੋ ਗਈ ਹੈ। ਇਸ ਮੁਲਾਕਾਤ ਤੋਂ ਬਾਅਦ, ਵਿਦੇਸ਼ ਮੰਤਰੀ ਐਸ ਜੈਸ਼ੰਕਰ (S. Jaishankar) ਨੇ ਕਿਹਾ ਕਿ ਅਸੀਂ ਅੱਜ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਲੀਡਰਾਂ ਨੂੰ ਅਫ਼ਗਾਨਿਸਤਾਨ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਹੈ। ਸਾਡਾ ਧਿਆਨ ਲੋਕਾਂ ਨੂੰ ਬਾਹਰ ਕੱਢਣ 'ਤੇ ਹੈ ਅਤੇ ਸਰਕਾਰ ਇਸ ਲਈ ਸਭ ਕੁਝ ਕਰ ਰਹੀ ਹੈ। ਸਾਰੀਆਂ ਪਾਰਟੀਆਂ ਦੇ ਵਿਚਾਰ ਇਕੋ ਹਨ, ਅਸੀਂ ਇਸ ਮੁੱਦੇ 'ਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਗੱਲ ਕੀਤੀ ਹੈ।
ਹੋਰ ਪੜ੍ਹੋ: ਹਰੀਸ਼ ਰਾਵਤ ਦਾ ਸਿੱਧੂ ਨੂੰ ਅਲਟੀਮੇਟਮ, 'ਸਲਾਹਕਾਰਾਂ ਨੂੰ ਬਰਖ਼ਾਸਤ ਕਰੋ, ਨਹੀਂ ਤਾਂ ਮੈਂ ਕਰ ਦੇਵਾਂਗਾ'
ਵਿਦੇਸ਼ ਮੰਤਰੀ ਨੇ ਕਿਹਾ ਕਿ, “ਆਪਰੇਸ਼ਨ 'ਦੇਵੀ ਸ਼ਕਤੀ' (Operation Devi Shakti) ਦੇ ਤਹਿਤ ਅਸੀਂ 6 ਉਡਾਣਾਂ ਦਾ ਸੰਚਾਲਨ ਕੀਤਾ ਹੈ। ਅਸੀਂ ਜ਼ਿਆਦਾਤਰ ਭਾਰਤੀਆਂ ਨੂੰ ਵਾਪਸ ਲਿਆਏ ਹਾਂ, ਪਰ ਸਾਰਿਆਂ ਨੂੰ ਵਾਪਸ ਨਹੀਂ ਲਿਆ ਸਕੇ ਕਿਉਂਕਿ ਕੁਝ ਲੋਕ ਫਲਾਈਟ ਵਾਲੇ ਦਿਨ ਨਹੀਂ ਪਹੁੰਚ ਸਕੇ ਸਨ। ਅਸੀਂ ਯਕੀਨੀ ਤੌਰ 'ਤੇ ਕੋਸ਼ਿਸ਼ ਕਰਾਂਗੇ ਅਤੇ ਸਾਰਿਆਂ ਨੂੰ ਬਾਹਰ ਕਢਾਂਗੇ। ਅਸੀਂ ਕੁਝ ਅਫ਼ਗਾਨ ਨਾਗਰਿਕਾਂ (Evcuated Afghan Citizens) ਨੂੰ ਵੀ ਬਾਹਰ ਕੱਢਿਆ ਹੈ।”
ਹੋਰ ਪੜ੍ਹੋ: 4 ਸਾਲ ਪੁਰਾਣੇ ਡਰੱਗ ਮਾਮਲੇ 'ਚ ED ਦੀ ਕਾਰਵਾਈ, ਰਕੁਲਪ੍ਰੀਤ ਤੇ ਚਾਰਮੀ ਕੌਰ ਸਣੇ 12 ਨੂੰ ਸੰਮਨ
ਇਹ ਵੀ ਪੜ੍ਹੋ : TMC ਸੰਸਦ ਮੈਂਬਰ ਅਤੇ ਅਦਾਕਾਰਾ ਨੁਸਰਤ ਜਹਾਂ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ
ਐਸ ਜੈਸ਼ੰਕਰ ਨੇ ਇਹ ਵੀ ਕਿਹਾ ਕਿ ਸਰਕਾਰ ਛੇਤੀ ਤੋਂ ਛੇਤੀ ਮੁਕੰਮਲ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ, ਅਸੀਂ ਅੰਤਰਰਾਸ਼ਟਰੀ ਫੈਸਲਿਆਂ ਦੇ ਸੰਕੇਤ ਨੂੰ ਵੀ ਵੇਖ ਰਹੇ ਹਾਂ ਅਤੇ ਉੱਥੇ ਹੋਣ ਵਾਲੀਆਂ ਮੀਟਿੰਗਾਂ ਵਿਚ ਸਾਡੀ ਭੂਮਿਕਾ ਨੂੰ ਮਾਨਤਾ ਪ੍ਰਾਪਤ ਹੈ। ਇਸ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿਚ ਹੋਰ ਬਹੁਤ ਸਾਰੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।