ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਅੱਜ ਦਿੱਲੀ ਰਵਾਨਾ ਹੋਣਗੇ ਹਰੀਸ਼ ਰਾਵਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਹਰੀਸ਼ ਰਾਵਤ ਅੱਜ ਦਿੱਲੀ ਜਾਣਗੇ ਪਰ ਸੋਨੀਆ ਗਾਂਧੀ ਨਾਲ ਮੁਲਾਕਾਤ ਕੱਲ੍ਹ ਕਰਨਗੇ

Harish Rawat

ਨਵੀਂ ਦਿੱਲੀ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਦਿੱਲੀ ਜਾਣਗੇ। ਖ਼ਬਰ ਇਹ ਸਾਹਮਣੇ ਆਈ ਹੈ ਕਿ ਅੱਜ ਦਿੱਲੀ ਜਾਣਗੇ ਪਰ ਸ਼ੁੱਕਰਵਾਰ ਸਵੇਰੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣਗੇ। ਜਿਸ ਵਿਚ ਰਾਵਤ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਉਨ੍ਹਾਂ ਨਾਲ ਵਾਪਰੀਆਂ ਗੱਲਾਂ ਤੋਂ ਜਾਣੂ ਕਰਵਾਉਣਗੇ।

 ਬੁੱਧਵਾਰ ਨੂੰ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਰਾਜ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ। ਚਿਹਰਾ ਬਦਲਣ ਵਰਗੀ ਕੋਈ ਚੀਜ਼ ਨਹੀਂ ਹੈ। ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਪ੍ਰਧਾਨ ਬਣਾ ਦਿੱਤਾ ਗਿਆ ਹੈ ਪਰ ਚੋਣਾਂ ਦੀ ਅਗਵਾਈ ਬਦਲਣ ਦਾ ਕੋਈ ਪੈਸਲਾ ਨਹੀਂ ਹੋਇਆ।

ਇਸ ਦੇ ਨਾਲ ਹੀ ਉਹਨਾਂ ਨੇ ਸਿੱਧੂ ਨੂੰ ਆਪਣੇ ਸਲਾਹਕਾਰਾਂ 'ਤੇ ਸ਼ਿਕੰਜਾ ਕੱਸਣ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੇ ਸਲਾਹਕਾਰ ਦਾ ਕਾਂਗਰਸ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪੰਜਾਬ ਮੁੱਦੇ 'ਤੇ ਮੀਟਿੰਗ ਤੋਂ ਬਾਅਦ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਸੰਘਰਸ਼ ਵਰਗੀ ਕੋਈ ਚੀਜ਼ ਨਹੀਂ ਹੈ। ਪਾਰਟੀ ਦੇ ਕੁਝ ਵਿਧਾਇਕਾਂ ਨੇ ਕੁਝ ਮੁੱਦਿਆਂ ਨੂੰ ਲੈ ਕੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਸੀ।

ਉਨ੍ਹਾਂ ਨੇ ਬਾਹਰ ਆ ਕੇ ਮੀਡੀਆ ਨੂੰ ਦੱਸਿਆ ਕਿ ਉਹ ਪਾਰਟੀ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਜਾ ਰਹੇ ਹਨ। ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਵਿਚ ਕੋਈ ਫੁੱਟ ਨਹੀਂ ਹੈ। ਹਰ ਕੋਈ ਕਾਂਗਰਸ ਦੇ ਝੰਡੇ ਥੱਲੇ ਖੜ੍ਹਾ ਹੈ। ਇਸ ਦੇ ਨਾਲ ਹੀ ਦੇਹਰਾਦੂਨ ਪਹੁੰਚੇ ਵਿਧਾਇਕਾਂ ਦੇ ਸਵਾਲ 'ਤੇ ਹਰੀਸ਼ ਰਾਵਤ ਨੇ ਕਿਹਾ ਕਿ ਮੈਨੂੰ ਪੰਜਾਬ ਜਾਣਾ ਚਾਹੀਦਾ ਸੀ, ਪਰ ਕਿਸੇ ਕਾਰਨ ਮੈਂ ਜਾ ਨਹੀਂ ਸਕਿਆ। ਮੈਂ ਵਿਧਾਇਕਾਂ ਨੂੰ ਇੱਥੇ ਮਿਲਣ ਲਈ ਬੁਲਾਇਆ ਸੀ। ਰਾਵਤ ਨੇ ਹਾਲਾਂਕਿ ਇਹ ਸਪੱਸ਼ਟ ਨਹੀਂ ਕੀਤਾ ਕਿ ਵਿਧਾਇਕਾਂ ਦੀਆਂ ਸ਼ਿਕਾਇਤਾਂ ਕੀ ਸਨ।