ਹਰੀਸ਼ ਰਾਵਤ ਦਾ ਸਿੱਧੂ ਨੂੰ ਅਲਟੀਮੇਟਮ, 'ਸਲਾਹਕਾਰਾਂ ਨੂੰ ਬਰਖ਼ਾਸਤ ਕਰੋ, ਨਹੀਂ ਤਾਂ ਮੈਂ ਕਰ ਦੇਵਾਂਗਾ'
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਨਿਯੁਕਤ ਕੀਤੇ ਗਏ ਸਲਾਹਕਾਰਾਂ ਸਬੰਧੀ ਪੰਜਾਬ ਮਾਮਲਿਆਂ ਇੰਚਾਰਜ ਹਰੀਸ਼ ਰਾਵਤ ਨੇ ਅਹਿਮ ਬਿਆਨ ਦਿੱਤਾ ਹੈ।
ਨਵੀਂ ਦਿੱਲੀ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਨਿਯੁਕਤ ਕੀਤੇ ਗਏ ਸਲਾਹਕਾਰਾਂ ਸਬੰਧੀ ਪੰਜਾਬ ਮਾਮਲਿਆਂ ਇੰਚਾਰਜ ਹਰੀਸ਼ ਰਾਵਤ (Harish Rawat) ਨੇ ਅਹਿਮ ਬਿਆਨ ਦਿੱਤਾ ਹੈ। ਦਰਅਸਲ ਇਕ ਇੰਟਰਵਿਊ ਦੌਰਾਨ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਅਪਣੇ ਸਲਾਹਕਾਰਾਂ ਨੂੰ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਖੁਦ ਉਹਨਾਂ ਨੂੰ ਬਰਖ਼ਾਸਤ ਕਰ ਦੇਣਗੇ।
ਹੋਰ ਪੜ੍ਹੋ: 4 ਸਾਲ ਪੁਰਾਣੇ ਡਰੱਗ ਮਾਮਲੇ 'ਚ ED ਦੀ ਕਾਰਵਾਈ, ਰਕੁਲਪ੍ਰੀਤ ਤੇ ਚਾਰਮੀ ਕੌਰ ਸਣੇ 12 ਨੂੰ ਸੰਮਨ
ਹਰੀਸ਼ ਰਾਵਤ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰਾਂ ਦੇ ਬਿਆਨ ਕਾਂਗਰਸ ਪਾਰਟੀ ਦੇ ਬਿਆਨ ਨਹੀਂ ਹਨ। ਉਹਨਾਂ ਨੇ ਇਹਨਾਂ ਬਿਆਨਾਂ ਨੂੰ ਲੈ ਕੇ ਇਤਰਾਜ਼ ਜਤਾਇਆ ਹੈ। ਰਾਵਤ ਨੇ ਕਿਹਾ ਕਿ ਇਹਨਾਂ ਬਿਆਨਾਂ ਨੂੰ ਲੈ ਪੂਰੀ ਪਾਰਟੀ ਅਤੇ ਸੂਬੇ ਨੂੰ ਇਤਰਾਜ਼ ਹੈ। ਜੰਮੂ-ਕਸ਼ਮੀਰ ਭਾਰਤ ਦਾ ਅਹਿਮ ਹਿੱਸਾ ਹੈ।
ਹੋਰ ਪੜ੍ਹੋ: ਨਵਜੋਤ ਸਿੱਧੂ ਦਾ ਮਜੀਠੀਆ ’ਤੇ ਹਮਲਾ, ਨਸ਼ਾ ਤਸਕਰੀ ਸਬੰਧੀ ਕੋਰਟ ਦੀ ਸੁਣਵਾਈ ਨੂੰ ਲੈ ਕੇ ਜਤਾਈ ਉਮੀਦ
ਸਲਾਹਕਾਰਾਂ ਦੇ ਮਸਲੇ ਨਾਲ ਨਜਿੱਠਣ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਹਰੀਸ਼ ਰਾਵਤ ਨੇ ਕਿਹਾ ਕਿ, ‘ਇਹਨਾਂ ਸਲਾਹਕਾਰਾਂ ਨੂੰ ਪਾਰਟੀ ਵੱਲੋਂ ਨਿਯੁਕਤ ਨਹੀਂ ਕੀਤਾ ਗਿਆ ਸੀ। ਅਸੀਂ ਸਿੱਧੂ ਨੂੰ ਉਹਨਾਂ ਨੂੰ ਬਰਖ਼ਾਸਤ ਕਰਨ ਲਈ ਕਿਹਾ ਹੈ, ਜੇਕਰ ਸਿੱਧੂ ਅਜਿਹਾ ਨਹੀਂ ਕਰਦੇ ਤਾਂ ਮੈਂ ਕਰ ਦੇਵਾਂਗਾ। ਅਸੀਂ ਅਜਿਹੇ ਲੋਕ ਨਹੀਂ ਚਾਹੁੰਦੇ ਜੋ ਪਾਰਟੀ ਨੂੰ ਸ਼ਰਮਿੰਦਾ ਕਰਨ’।
ਹੋਰ ਪੜ੍ਹੋ: ਅਕਤੂਬਰ ਤੋਂ 12 ਸਾਲ ਤੋਂ ਜ਼ਿਆਦਾ ਉਮਰ ਦੇ ਬੱਚਿਆਂ ਨੂੰ ਲੱਗੇਗੀ Zycov-D ਵੈਕਸੀਨ
ਦੱਸ ਦਈਏ ਕਿ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸੰਵਿਧਾਨ ਦੀ ਧਾਰਾ 370 ਖ਼ਤਮ ਕਰਨ ਦੇ ਮੁੱਦੇ 'ਤੇ ਗੱਲ ਕੀਤੀ ਸੀ ਜਿਸ ਦੇ ਤਹਿਤ ਸਾਬਕਾ ਰਾਜ ਜੰਮੂ -ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਮਿਲਿਆ ਸੀ। ਉਹਨਾਂ ਨੇ ਕਥਿਤ ਤੌਰ 'ਤੇ ਕਿਹਾ ਸੀ ਕਿ ਜੇ ਕਸ਼ਮੀਰ ਭਾਰਤ ਦਾ ਹਿੱਸਾ ਸੀ ਤਾਂ ਧਾਰਾ 370 ਅਤੇ 35 ਏ ਹਟਾਉਣ ਦੀ ਕੀ ਲੋੜ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਕਿਹਾ ਸੀ ਕਿ ਉਹ ਆਪਣੇ ਸਲਾਹਕਾਰਾਂ ਨੂੰ ਅਜਿਹੀਆਂ ਟਿੱਪਣੀਆਂ ਕਰਨ 'ਤੇ ਕਾਬੂ ਹੇਠ ਰੱਖਣ।