UGC ਨੇ 21 ਯੂਨੀਵਰਸਿਟੀਆਂ ਨੂੰ ਫਰਜ਼ੀ ਐਲਾਨਿਆ, ਦਿੱਲੀ ’ਚ 8 ਅਤੇ ਉੱਤਰ ਪ੍ਰਦੇਸ਼ ’ਚ 4 ਯੂਨੀਵਰਸਿਟੀਆਂ ਫਰਜ਼ੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਯੂਜੀਸੀ ਦੁਆਰਾ ਫਰਜ਼ੀ ਐਲਾਨੀਆਂ ਗਈਆਂ 21 ਯੂਨੀਵਰਸਿਟੀਆਂ ਵਿਚੋਂ ਦਿੱਲੀ ਵਿਚ ਸਭ ਤੋਂ ਵੱਧ 8 ਫਰਜ਼ੀ ਯੂਨੀਵਰਸਿਟੀਆਂ ਹਨ।

University Grants Commission


ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ 21 ਯੂਨੀਵਰਸਿਟੀਆਂ ਨੂੰ ਫਰਜ਼ੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹਨਾਂ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਯੂਜੀਸੀ ਨੇ ਦੱਸਿਆ ਕਿ ਇਹ 21 ਫਰਜ਼ੀ ਯੂਨੀਵਰਸਿਟੀ,ਆਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਐਕਟ 1956 ਵਿਰੁੱਧ ਕੰਮ ਕਰ ਰਹੀਆਂ ਹਨ ਅਤੇ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹਨ। ਯੂਜੀਸੀ ਦੁਆਰਾ ਫਰਜ਼ੀ ਐਲਾਨੀਆਂ ਗਈਆਂ 21 ਯੂਨੀਵਰਸਿਟੀਆਂ ਵਿਚੋਂ ਦਿੱਲੀ ਵਿਚ ਸਭ ਤੋਂ ਵੱਧ 8 ਫਰਜ਼ੀ ਯੂਨੀਵਰਸਿਟੀਆਂ ਹਨ।  

 

 

ਯੂਜੀਸੀ ਵੱਲੋਂ ਫਰਜ਼ੀ ਐਲਾਨੀਆਂ ਗਈਆਂ ਯੂਨੀਵਰਸਿਟੀਆਂ ਵਿਚੋਂ ਚਾਰ ਉੱਤਰ ਪ੍ਰਦੇਸ਼ ਦੀਆਂ ਹਨ। ਇਸ ਤੋਂ ਇਲਾਵਾ ਪੱਛਮੀ ਬੰਗਾਲ ਅਤੇ ਉੜੀਸਾ ਵਿਚ ਦੋ-ਦੋ ਫਰਜ਼ੀ ਯੂਨੀਵਰਸਿਟੀਆਂ ਹਨ। ਜਦਕਿ ਕਰਨਾਟਕ, ਕੇਰਲ, ਮਹਾਰਾਸ਼ਟਰ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਵਿਚ ਇਕ-ਇਕ ਫਰਜ਼ੀ ਯੂਨੀਵਰਸਿਟੀ ਹੈ। ਦੱਸ ਦੇਈਏ ਕਿ ਪਿਛਲੇ ਸਾਲ ਯੂਜੀਸੀ ਨੇ ਦੇਸ਼ ਭਰ ਦੀਆਂ 24 ਯੂਨੀਵਰਸਿਟੀਆਂ ਫਰਜ਼ੀ ਪਾਈਆਂ ਸਨ।