ਜੰਮੂ ਕਸ਼ਮੀਰ 'ਚ ਅੱਜ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਦਹਿਸ਼ਤ 'ਚ ਲੋਕ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜਾਨੀ ਮਾਲੀ ਨੁਕਸਾਨ ਤੋਂ ਰਿਹਾ ਬਚਾਅ

Earthquake

 

 ਜੰਮੂ: ਜੰਮੂ-ਕਸ਼ਮੀਰ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ੁੱਕਰਵਾਰ ਨੂੰ 3.4 ਅਤੇ 2.8 ਤੀਬਰਤਾ ਦੇ ਦੋ ਭੂਚਾਲ ਆਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 3.4 ਤੀਬਰਤਾ ਦਾ ਭੂਚਾਲ ਰਿਆਸੀ ਜ਼ਿਲ੍ਹੇ ਦੇ ਕਟਰਾ ਖੇਤਰ ਵਿੱਚ ਆਇਆ ਜਦੋਂ ਕਿ ਦੂਜੇ ਭੂਚਾਲ ਦੇ ਝਟਕੇ ਡੋਡਾ ਜ਼ਿਲ੍ਹੇ ਵਿੱਚ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਜਾਨੀ ਜਾਂ ਸੰਪਤੀ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

 

 

 ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾ ਭੂਚਾਲ ਸਵੇਰੇ 3:28 ਵਜੇ ਆਇਆ ਅਤੇ ਇਸ ਦਾ ਕੇਂਦਰ ਜੰਮੂ ਖੇਤਰ ਦੇ ਕਟੜਾ ਤੋਂ 62 ਕਿਲੋਮੀਟਰ ਉੱਤਰ-ਪੂਰਬ ਵਿਚ ਜ਼ਮੀਨੀ ਪੱਧਰ ਤੋਂ 5 ਕਿਲੋਮੀਟਰ ਦੀ ਡੂੰਘਾਈ ਵਿਚ ਸੀ।

 

ਡੋਡਾ ਜ਼ਿਲ੍ਹੇ ਵਿੱਚ ਸਵੇਰੇ 4:07 ਵਜੇ ਆਏ ਭੂਚਾਲ ਦਾ ਕੇਂਦਰ ਜੰਮੂ ਖੇਤਰ ਵਿੱਚ ਡੋਡਾ ਤੋਂ 10 ਕਿਲੋਮੀਟਰ ਉੱਤਰ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਪਿਛਲੇ ਚਾਰ ਦਿਨਾਂ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਦੇ ਕਟੜਾ, ਡੋਡਾ, ਊਧਮਪੁਰ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਵਿੱਚ ਭੂਚਾਲ ਦੀਆਂ 11 ਘਟਨਾਵਾਂ ਸਾਹਮਣੇ ਆਈਆਂ ਹਨ।