ਭੜਕਾਊ ਭਾਸ਼ਣ ਮਾਮਲਾ: 15 ਸਾਲ ਪੁਰਾਣੇ ਮਾਮਲੇ ’ਚ ਯੋਗੀ ਆਦਿੱਤਿਆਨਾਥ ਨੂੰ ਸੁਪਰੀਮ ਕੋਰਟ ਨੇ ਦਿੱਤੀ ਰਾਹਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਰਅਸਲ ਸੀਐਮ ਯੋਗੀ 'ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ।

Yogi Adityanath



ਨਵੀਂ ਦਿੱਲੀ:  ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਸਾਲ 2007 'ਚ ਯੂਪੀ ਦੇ ਗੋਰਖਪੁਰ 'ਚ ਨਫ਼ਰਤ ਭਰੇ ਭਾਸ਼ਣ ਦੇਣ ਦੇ ਮਾਮਲੇ 'ਚ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਉਹਨਾਂ 'ਤੇ ਹੇਟ ਸਪੀਚ ਦਾ ਮੁਕੱਦਮਾ ਨਹੀਂ ਚਲਾਇਆ ਜਾਵੇਗਾ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ’ਤੇ ਮੋਹਰ ਲਗਾ ਦਿੱਤੀ ਹੈ। ਦਰਅਸਲ ਸੀਐਮ ਯੋਗੀ 'ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ।

CM Yogi

ਸੁਪਰੀਮ ਕੋਰਟ ਨੇ ਯੂਪੀ ਦੇ ਸੀਐਮ ਯੋਗੀ ਵਿਰੁੱਧ 2007 (ਗੋਰਖਪੁਰ) ਦੰਗਿਆਂ ਦੇ ਕੇਸ ਨੂੰ ਵਾਪਸ ਲੈਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਹੁਕਮ ਸੁਰੱਖਿਅਤ ਰੱਖ ਲਿਆ ਸੀ। ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਸੀ ਕਿ ਸੀਐਮ ਯੋਗੀ ਦੇ ਨਫ਼ਰਤ ਭਰੇ ਭਾਸ਼ਣ ਕਾਰਨ ਦੰਗੇ ਹੋਏ, ਜਿਸ ਵਿਚ 10 ਲੋਕ ਮਾਰੇ ਗਏ। ਇਲਾਹਾਬਾਦ ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਪਟੀਸ਼ਨਰ ਪਰਵੇਜ਼ ਪਰਵਾਜ਼ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।

Supreme Court

21 ਅਗਸਤ 2018 ਨੂੰ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਯੋਗੀ ਨਾਲ ਜੁੜੇ 2007 ਦੇ ਗੋਰਖਪੁਰ ਦੰਗਿਆਂ ਦੇ ਕੇਸ ਨੂੰ ਹਟਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਯੂਪੀ ਸਰਕਾਰ ਤੋਂ ਜਵਾਬ ਮੰਗਿਆ ਸੀ। ਤਤਕਾਲੀ ਸੀਜੇਆਈ ਦੀਪਕ ਮਿਸ਼ਰਾ ਦੀ ਬੈਂਚ ਨੇ ਨੋਟਿਸ ਜਾਰੀ ਕਰਕੇ ਰਾਜ ਸਰਕਾਰ ਤੋਂ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਸੀ। ਅੱਜ ਦੀ ਸੁਣਵਾਈ ਦੌਰਾਨ ਯੋਗੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ। ਜਿਸ ਨੂੰ ਇਲਾਹਾਬਾਦ ਹਾਈਕੋਰਟ ਨੇ ਬਰਕਰਾਰ ਰੱਖਿਆ ਹੈ।

Yogi Adityanath

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਤਰਫੋਂ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਸੀ ਕਿ ਇਸ ਪਟੀਸ਼ਨ ਨੂੰ ਭਾਰੀ ਜੁਰਮਾਨੇ ਦੇ ਨਾਲ ਖਾਰਜ ਕੀਤਾ ਜਾਣਾ ਚਾਹੀਦਾ ਹੈ। ਦੂਜੇ ਪਾਸੇ ਕਪਿਲ ਸਿੱਬਲ ਨੇ 2007 ਦੇ ਗੋਰਖਪੁਰ ਦੰਗਿਆਂ ਅਤੇ ਯੋਗੀ ਦੇ ਬਿਆਨ 'ਤੇ ਹੋਏ ਵਿਵਾਦ 'ਚ ਬਹਿਸ ਕਰਨ ਤੋਂ ਇਨਕਾਰ ਕਰ ਦਿੱਤਾ ਸੀ।