Delhi Accident News: ਡਿਵਾਈਡਰ 'ਤੇ ਸੁੱਤੇ ਪਏ ਪੰਜ ਲੋਕਾਂ ਨੂੰ ਟਰੱਕ ਨੇ ਕੁਚਲਿਆ, ਤਿੰਨ ਦੀ ਮੌਤ
Delhi Accident News: 2 ਲੋਕ ਹੋਏ ਗੰਭੀਰ ਜ਼ਖ਼ਮੀ
Delhi Accident News in punjabi : ਦਿੱਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਸ਼ਾਸਤਰੀ ਪਾਰਕ ਇਲਾਕੇ 'ਚ ਡਿਵਾਈਡਰ 'ਤੇ ਸੁੱਤੇ ਪਏ ਪੰਜ ਲੋਕਾਂ ਨੂੰ ਇਕ ਟਰੱਕ ਨੇ ਕੁਚਲ ਦਿੱਤਾ। ਸੋਮਵਾਰ ਸਵੇਰੇ 5.30 ਵਜੇ ਵਾਪਰੇ ਇਸ ਹਾਦਸੇ 'ਚ ਜ਼ਖ਼ਮੀ ਹੋਏ 5 ਲੋਕਾਂ ਨੂੰ ਜਗ ਪ੍ਰਵੇਸ਼ ਚੰਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਦੋ ਨੂੰ ਗੰਭੀਰ ਹਾਲਤ ਵਿੱਚ ਜੀਟੀਬੀ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਸਾਰੇ ਪੰਜ ਲੋਕ ਬੇਘਰ ਸਨ। ਹਾਦਸੇ ਤੋਂ ਬਾਅਦ ਦੋਸ਼ੀ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇੱਕ ਮ੍ਰਿਤਕ ਦੀ ਪਛਾਣ ਜ਼ਾਕਿਰ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਸਵੇਰੇ ਸ਼ਾਸਤਰੀ ਪਾਰਕ ਇਲਾਕੇ 'ਚ ਵਾਪਰੇ ਹਾਦਸੇ ਸਬੰਧੀ ਪੀ.ਸੀ.ਆਰ. ਤੋਂ ਇਕ ਕਾਲ ਆਈ।
ਸੀਲਮਪੁਰ ਤੋਂ ਆ ਰਿਹਾ ਇਕ ਟਰੱਕ ਅਚਾਨਕ ਡਿਵਾਈਡਰ 'ਤੇ ਚੜ੍ਹ ਗਿਆ ਅਤੇ ਫੁੱਟਪਾਥ 'ਤੇ ਸੁੱਤੇ ਪਏ 5 ਲੋਕਾਂ ਨੂੰ ਕੁਚਲ ਦਿੱਤਾ। ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀਆਂ ਨੂੰ ਜੇਪੀਸੀ ਹਸਪਤਾਲ ਲਿਜਾਇਆ ਗਿਆ। ਮੁਲਜ਼ਮ ਡਰਾਈਵਰ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।