Florida Truck Accident ਲਈ ਪੂਰੀ ਕੌਮ ਨੂੰ ਨਾ ਦਿਤੀ ਜਾਵੇ ਸਜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Florida Truck Accident ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ

Florida Truck Accident, BJP Punjab President wrote a letter to the Ministry of External Affairs News in Punjabi 

Florida Truck Accident, BJP Punjab President wrote a letter to the Ministry of External Affairs News in Punjabi ਨਵੀਂ ਦਿੱਲੀ : ਅਮਰੀਕਾ ਵਿਚ ਪੰਜਾਬੀ ਮੂਲ ਦੇ ਟਰੱਕ ਡਰਾਇਵਰ ਨਾਲ ਹੋਏ ਫ਼ਲੋਰੀਡਾ ਹਾਦਸੇ ਤੋਂ ਬਾਅਦ ਉੱਥੇ ਦੇ ਪ੍ਰਸ਼ਾਸਨ ਵਲੋਂ ਵਿਦੇਸ਼ੀ ਟਰੱਕ ਡਰਾਇਵਰਾਂ ਦੇ ਵਰਕ ਵੀਜ਼ਿਆਂ ’ਤੇ ਰੋਕ ਲਗਾ ਦਿਤੀ ਗਈ ਹੈ। ਇਸ ਮਾਮਲੇ ਸਬੰਧੀ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਵਿਦੇਸ਼ ਮੰਤਰਾਲੇ ਨੂੰ ਇਕ ਚਿੱਠੀ ਲਿਖੀ ਗਈ ਹੈ, ਜਿਸ ਵਿਚ ਉਨ੍ਹਾਂ ਇਸ ਸਾਰੇ ਮਾਮਲੇ ’ਚ ਕੇਂਦਰ ਸਰਕਾਰ ਵਲੋਂ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਚਿੱਠੀ ਲਿਖ ਕੇ ਮੰਗ ਕੀਤੀ ਕਿ ਅਮਰੀਕਾ ਸਰਕਾਰ ਨਾਲ ਗੱਲਬਾਤ ਕਰ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਘਟਨਾ ਲਈ ਪੂਰੀ ਕੌਮ ਨੂੰ ਸਜ਼ਾ ਨਾ ਦਿਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਾਸ਼ਿੰਗਟਨ ਡੀ.ਸੀ. ਸਥਿਤ ਭਾਰਤੀ ਦੂਤਾਵਾਸ ਰਾਹੀਂ ਅਮਰੀਕੀ ਅਧਿਕਾਰੀਆਂ ਨਾਲ ਤੁਰਤ ਗੱਲਬਾਤ ਕਰ ਕੇ ਟਰੱਕ ਡਰਾਈਵਰਾਂ ਲਈ ਲਗਾਈਆਂ ਪਾਬੰਦੀਆਂ ’ਤੇ ਮੁੜ ਵਿਚਾਰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਦਿਤੀ ਜਾਵੇ ਤਾਂ ਜੋ ਉਸ ਦਾ ਕੇਸ ਨਿਆਂਸੰਗਤ ਅਤੇ ਪਾਰਦਰਸ਼ੀ ਤਰੀਕੇ ਨਾਲ ਸੁਣਿਆ ਜਾ ਸਕੇ।

ਉਨ੍ਹਾਂ ਅਪਣੀ ਚਿੱਠੀ ਵਿਚ ਲਿਖਿਆ ਕਿ ਪੰਜਾਬੀਆਂ ਨੇ ਅਪਣੇ ਆਪ ਨੂੰ ਅਮਰੀਕਾ ਦੇ ਸੱਭ ਤੋਂ ਵੱਧ ਜੀਵੰਤ ਅਤੇ ਮਿਹਨਤੀ ਭਾਈਚਾਰਿਆਂ ਵਿਚੋਂ ਇਕ ਵਜੋਂ ਸਥਾਪਤ ਕੀਤਾ ਹੈ। ਪੰਜਾਬੀ ਟਰੱਕਾਂ ਦੇ ਕਾਰੋਬਾਰ ਤੋਂ ਇਲਾਵਾ ਖੇਤੀਬਾੜੀ, ਕਾਰੋਬਾਰ ਤੇ ਅਕਾਦਮਿਕ ਕੰਮਾਂ ਵਿਚ ਲੱਗੇ ਹੋਏ ਹਨ ਤੇ ਅਮਰੀਕਾ ਦੇ ਆਰਥਿਕ ਵਿਕਾਸ ਵਿਚ ਵੱਡਾ ਯੋਗਦਾਨ ਪਾਉਂਦੇ ਹਨ।

ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਤੁਹਾਡਾ ਸਮੇਂ ਸਿਰ ਅਤੇ ਦ੍ਰਿੜ ਦਖ਼ਲ ਪੰਜਾਬ ਤੇ ਪੂਰੇ ਭਾਰਤ ਵਿਚ ਸਾਡੇ ਲੋਕਾਂ ਨੂੰ ਭਰੋਸਾ ਪ੍ਰਦਾਨ ਕਰੇਗਾ ਤੇ ਇਹ ਭਾਰ ਸਰਕਾਰ ਦੀ ਆਪਣੇ ਪ੍ਰਵਾਸੀਆਂ ਦੀ ਭਲਾਈ, ਮਾਣ ਤੇ ਸੁਰੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਵੀ ਕਰੇਗਾ।

(For more news apart from Florida Truck Accident, BJP Punjab President wrote a letter to the Ministry of External Affairs News in Punjabi stay tuned to Rozana Spokesman.)