"ਜੋ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਮੁੱਕਰ ਸਕਦਾ, ਉਸ ਲਈ ਆਮ ਲੋਕਾਂ ਦੀ ਕੀ ਅਹਿਮੀਅਤ" ਮਜੀਠੀਆ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਜੀਠੀਆ ਵੱਲੋਂ ਕੈਪਟਨ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ

Majithia Attack on captain government

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ 'ਚ ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। ਦਰਅਸਲ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਏ ਨੇ ਕੈਪਟਨ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਹਨਾਂ ਕਿਹਾ ਕਿ ਕਾਂਗਰਸੀ ਲੀਡਰਾਂ ਵਲੋਂ ਲੜਕੀਆਂ ਨੂੰ ਸਾਈਕਲ, ਪੈਨਸ਼ਨ, ਬੇਰੋਜ਼ਗਾਰੀ ਭੱਤਾ, ਘਰ-ਘਰ ਨੌਕਰੀ, ਐੱਸ.ਸੀ. ਸਕਾਲਰਸ਼ਿਪ, ਮੋਬਾਇਲ ਦੇਣ ਦਾ ਵਾਅਦਾ ਤਾਂ ਕੀਤਾ ਗਿਆ ਪਰ ਉਸ ਵਿਚੋਂ ਅਜੇ ਤੱਕ ਕੈਪਟਨ ਸਰਕਾਰ ਆਪਣੇ ਕੀਤੇ ਕਿਸੇ ਵੀ ਵਾਅਦੇ ‘ਤੇ ਖਰੀ ਨਹੀਂ ਉਤਰ ਸਕੀ।

ਉੱਥੇ ਹੀ ਉਹਨਾਂ ਨੇ ਕਿਹਾ ਕਿ ਸਰਕਾਰ ਕੋਲ ਬੇਵਜ੍ਹਾ ਕਾਇਮ ਕੀਤੀ ਗਈ ਸਲਾਹਕਾਰਾਂ ਦੀ ਫੌਜ ਅਤੇ ਇਸ਼ਤਿਹਾਰਬਾਜ਼ੀ ਲਈ ਤਾਂ ਖਜ਼ਾਨਾ ਹੈ ਪਰ ਕਰਜ਼ਿਆਂ ਤੇ ਖੁਦਕੁਸ਼ੀਆਂ ਨਾਲ ਪੀੜਤ ਕਿਸਾਨ ਦੇ ਪਰਿਵਾਰਾਂ ਨੂੰ ਦੇਣ ਲਈ ਕੋਈ ਪੈਸਾ ਨਹੀਂ ਹੈ। ਉਹਨਾਂ ਕਿਹਾ ਕਿ ਜਿਹੜਾ ਵਿਅਕਤੀ ਗੁਟਕਾ ਸਾਹਿਬ ਨੂੰ ਹੱਥ 'ਚ ਫੜ ਸਹੁੰ ਖਾਹ ਕੇ ਮੁੱਕਰ ਸਕਦਾ ਹੈ, ਉਸ ਲਈ ਆਮ ਲੋਕਾਂ ਦੀ ਕੀ ਅਹਿਮੀਅਤ ਹੋ ਸਕਦੀ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਕਰਜ਼ ਮੁਆਫੀ ਦੀ ਆੜ 'ਚ ਕਿਸਾਨਾ ਨੂੰ 1 ਰੁਪਏ ਤੋਂ 100 ਰੁਪਏ ਤੱਕ ਦੇ ਚੈੱਕ ਦੇ ਕੇ ਉਨ੍ਹਾਂ ਨਾਲ ਮਜ਼ਾਕ ਕਰ ਰਹੀ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ। ਜਿਸ ‘ਤੇ ਬਿਕਰਮ ਮਜੀਠੀਆ ਨੇ ਕੈਪਟਨ ਸਰਕਾਰ ਵਲੋਂ ਦੇਸ਼ ਦੇ ਅਧਿਆਪਕਾਂ ਦਾ ਸ਼ਰੇਆਮ ਪੁਲਿਸ ਵਲੋਂ ਕੁਟਾਪਾ ਚਾੜ੍ਹਨ ਅਤੇ ਹੜ੍ਹ ਪੀੜਤਾਂ ਦੀ ਸਰਕਾਰ ਵਲੋਂ ਕੋਈ ਸਾਰ ਨਾ ਲੈਣ 'ਤੇ ਵੀ ਨਿਰਾਸ਼ਾ ਜ਼ਾਹਿਰ ਕੀਤੀ।

ਦੇਖੋ ਵੀਡੀਓ:

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।