ਤਿਉਹਾਰੀ ਸ਼ੀਜਨ ਤੋਂ ਪਹਿਲਾਂ ਮੋਦੀ ਸਰਕਾਰ ਦਾ ਵੱਡਾ ਫੈਸਲਾ, ਦੇ ਰਹੀ ਹੈ ਰਾਹਤ ਪੈਕੇਜ!

ਏਜੰਸੀ

ਖ਼ਬਰਾਂ, ਰਾਸ਼ਟਰੀ

ਦੁਸਹਿਰੇ ਤੋਂ ਪਹਿਲਾਂ ਹੋ ਸਕਦਾ ਹੈ ਰਾਹਤ ਪੈਕੇਜ ਦਾ ਐਲਾਨ

Second financial package to be provided during festival season

ਨਵੀਂ ਦਿੱਲੀ - ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਲੌਕਡਾਊਨ ਲਗਾਇਆ ਗਿਆ ਸੀ, ਜਿਸ ਕਾਰਨ ਦੇਸ਼ ਦੀ ਅਰਥ ਵਿਵਸਥਾ ਉੱਤੇ ਬਹੁਤ ਡੂੰਘਾ ਅਸਰ ਪਿਆ ਹੈ। ਇਸ ਵਿੱਤੀ ਸਾਲ ਵਿਚ ਦੇਸ਼ ਦੀ ਜੀ ਡੀ ਪੀ ਵਿਚ 23.9 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨੇ ਦੇਸ਼ ਦੀ ਅਰਥ ਵਿਵਸਥਾ ਨੂੰ ਦੁਬਾਰਾ ਖੜ੍ਹਾ ਕਰਨ ਲਈ ਆਤਮ ਨਿਰਭਰ ਪੈਕੇਜ ਤੋਂ ਪੀ ਐਮ ਗ਼ਰੀਬ ਕਲਿਆਣ ਪੈਕੇਜ ਤੱਕ ਦਾ ਐਲਾਨ ਕਰ ਦਿੱਤਾ ਸੀ।

ਹੁਣ ਕੇਂਦਰ ਸਰਕਾਰ ਦੇਸ਼ ਦੀ ਅਰਥ ਵਿਵਸਥਾ ਨੂੰ ਸੁਧਾਰਨ ਲਈ ਰਾਜ ਕੋਸ਼ ਪ੍ਰੋਤਸਾਹਨ ਪੈਕੇਜ ਦਾ ਐਲਾਨ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾ ਕਰਨ ਜਾ ਰਹੀ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ 35000 ਕਰੋੜ ਰੁਪਏ ਪ੍ਰੋਤਸਾਹਨ ਪੈਕੇਜ ਦਾ ਐਲਾਨ ਕਰ ਸਕਦੀ ਹੈ। ਜਿਸ ਦਾ ਮੁੱਖ ਕੇਂਦਰ ਸ਼ਹਿਰੀ ਅਤੇ ਗ੍ਰਾਮੀਣ ਖੇਤਰਾਂ ਵਿਚ ਨੌਕਰੀਆਂ 'ਤੇ ਹੋਵੇਗਾ। ਇਸ ਸਾਲ ਵਿਚ ਸਰਕਾਰ 25 ਵੱਡੇ ਪੈਕੇਜ ਪ੍ਰੋਜੈਕਟ ਨੂੰ ਪੂਰਾ ਕਰਨਾ ਚਾਹੁੰਦੀ ਹੈ।

ਜਿਸ ਵਿਚ ਅਧਿਕ ਲੋਕਾਂ ਨੂੰ ਰੋਜ਼ਗਾਰ ਮਿਲ ਸਕੇਗਾ। ਇਸ ਰਾਹਤ ਪੈਕੇਜ ਦਾ ਐਲਾਨ ਦੁਸਹਿਰੇ ਤੋਂ ਪਹਿਲਾਂ ਹੋ ਸਕਦਾ ਹੈ। ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਰੇਗਾ ਦੀ ਤਰਜ਼ 'ਤੇ ਕੇਂਦਰ ਸਰਕਾਰ ਸ਼ਹਿਰੀ ਅਤੇ ਅਰਧ ਸ਼ਹਿਰੀ ਖੇਤਰ ਲਈ ਇੱਕ ਰੁਜ਼ਗਾਰ ਪ੍ਰੋਗਰਾਮ ਲਾਂਚ ਕਰੇਗੀ। ਇਸ ਦੇ ਲਈ ਤਿਆਰੀਆਂ ਆਖਰੀ ਪੜਾਅ 'ਤੇ ਹਨ।

ਕੇਂਦਰ ਸਰਕਾਰ National Infrastructure pipeline ਦੇ ਤਹਿਤ ਅਜਿਹੇ ਪ੍ਰੋਜੈਕਟਸ ਨੂੰ ਉਤਸ਼ਾਹਤ ਕਰਨ ਜਾ ਰਹੀ ਹੈ, ਜਿਸ ਨਾਲ ਰੁਜ਼ਗਾਰ ਦੇ ਵੱਧ ਮੌਕੇ ਪੈਦਾ ਹੋਣਗੇ। ਅਧਿਕਾਰੀਆਂ ਨੇ ਦੱਸਿਆ ਹੈ ਕਿ  20-25 ਅਜਿਹੇ ਪ੍ਰੋਜੈਕਟਸ ਦੀ ਪਹਿਚਾਣ ਕਰ ਲਈ ਹੈ, ਜਿਸ ਵਿਚ ਪੈਸਾ ਘੱਟ ਤੋਂ ਘੱਟ ਨਿਵੇਸ਼ ਹੁੰਦਾ ਹੈ ਅਤੇ ਜ਼ਿਆਦਾ ਨੌਕਰੀਆਂ ਪੈਦਾ ਹੁੰਦੀਆਂ ਹਨ। ਮੋਦੀ ਸਰਕਾਰ ਤਿਉਹਾਰਾਂ ਦੇ ਸੀਜ਼ਨ ਸ਼ੁ ਰੂ ਹੋਣ ਤੋਂ ਪਹਿਲਾ ਰਾਹਤ ਵਾਲਾ ਵੱਡਾ ਪੈਕੇਜ ਐਲਾਨ ਕਰ ਸਕਦੀ ਹੈ।