ਪੰਜਾਬ ਦੇ 2 ਸੀਨੀਅਰ ਅਫ਼ਸਰਾਂ ਦੇ ਤਬਾਦਲੇ, IAS ਰਾਹੁਲ ਭੰਡਾਰੀ ਤੇ ਵਿਮਲ ਕੁਮਾਰ ਨੂੰ ਮਿਲਿਆ ਵਾਧੂ ਚਾਰਜ
ਆਈਏਐਸ ਰਾਹੁਲ ਭੰਡਾਰੀ ਨੂੰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਨਾਲ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
IAS Rahul Bhandari and Vimal Kumar got additional charge
ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਹੈ। ਇਹਨਾਂ ਵਿਚ ਰਾਹੁਲ ਭੰਡਾਰੀ ਅਤੇ ਵਿਮਲ ਕੁਮਾਰ ਸੇਤੀਆ ਆਪਣੇ ਮੌਜੂਦਾ ਕਾਰਜਭਾਰ ਦੇ ਨਾਲ-ਨਾਲ ਹੋਰ ਸੌਂਪੇ ਗਏ ਵਿਭਾਗਾਂ ਦਾ ਚਾਰਜ ਸੰਭਾਲਣਗੇ। ਆਈਏਐਸ ਰਾਹੁਲ ਭੰਡਾਰੀ ਨੂੰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਨਾਲ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਉਹ ਸ਼ਹਿਰੀ ਹਵਾਬਾਜ਼ੀ ਅਤੇ ਲੋਕ ਸੰਪਰਕ ਵਿਭਾਗ ਵਿਚ ਪ੍ਰਮੁੱਖ ਸਕੱਤਰ ਦਾ ਚਾਰਜ ਵੀ ਸੰਭਾਲਣਗੇ। ਇਸ ਦੇ ਨਾਲ ਹੀ ਵਿਮਲ ਕੁਮਾਰ ਸੇਤੀਆ ਨੂੰ ਹੁਣ ਟਰਾਂਸਪੋਰਟ ਸਕੱਤਰ ਦੇ ਨਾਲ-ਨਾਲ ਸਹਿਕਾਰੀ ਸਭਾਵਾਂ ਪੰਜਾਬ ਦੇ ਰਜਿਸਟਰਾਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।