ਲਖੀਮਪੁਰ ਖੀਰੀ ਮਾਮਲਾ: ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਬਿਮਾਰ ਮਾਂ ਦੇ ਇਲਾਜ ਲਈ ਦਿੱਲੀ ਜਾਣ ਦੀ ਦਿਤੀ ਮਨਜ਼ੂਰੀ
ਅਦਾਲਤ ਨੇ ਉਸ ਨੂੰ ਕਿਸੇ ਵੀ ਜਨਤਕ ਸਮਾਗਮ ਵਿਚ ਸ਼ਾਮਲ ਨਾ ਹੋਣ ਅਤੇ ਮੀਡੀਆ ਨਾਲ ਗੱਲ ਨਾ ਕਰਨ ਦੇ ਆਦੇਸ਼ ਦਿਤੇ ਹਨ।
ਨਵੀਂ ਦਿੱਲੀ: ਸੁਪ੍ਰੀਮ ਕੋਰਟ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਦਿੱਲੀ ਦੇ ਹਸਪਤਾਲ ਜਾਣ ਦੀ ਇਜਾਜ਼ਤ ਦੇ ਦਿਤੀ ਹੈ। ਹਾਲਾਂਕਿ, ਸਿਖਰਲੀ ਅਦਾਲਤ ਨੇ ਉਸ ਨੂੰ ਕਿਸੇ ਵੀ ਜਨਤਕ ਸਮਾਗਮ ਵਿਚ ਸ਼ਾਮਲ ਨਾ ਹੋਣ ਅਤੇ ਮੀਡੀਆ ਨਾਲ ਗੱਲ ਨਾ ਕਰਨ ਦੇ ਆਦੇਸ਼ ਦਿਤੇ ਹਨ।
ਇਹ ਵੀ ਪੜ੍ਹੋ: ਮਨੀਪੁਰ : ਲਾਪਤਾ ਵਿਦਿਆਰਥੀਆਂ ਦੀਆਂ ਲਾਸ਼ਾਂ ਦੀਆਂ ਤਸਵੀਰਾਂ ਵਾਇਰਲ ਹੋਣ ਮਗਰੋਂ ਸੁਰਖਿਆ ਸਖ਼ਤ
ਸਿਖਰਲੀ ਅਦਾਲਤ ਨੇ ਆਸ਼ੀਸ਼ ਨੂੰ ਅਪਣੀ ਬੀਮਾਰ ਮਾਂ ਦੀ ਦੇਖਭਾਲ ਕਰਨ ਅਤੇ ਅਪਣੀ ਧੀ ਦਾ ਇਲਾਜ ਕਰਵਾਉਣ ਲਈ ਦਿੱਲੀ ਦੇ ਇਕ ਹਸਪਤਾਲ ਵਿਚ ਜਾਣ ਦੀ ਇਜਾਜ਼ਤ ਦੇ ਦਿਤੀ ਹੈ। ਸੁਪ੍ਰੀਮ ਕੋਰਟ ਨੇ ਨਿਰਦੇਸ਼ ਦਿਤਾ ਕਿ ਉਹ ਇਸ ਮਾਮਲੇ ਦੇ ਸਬੰਧ ਵਿਚ ਕਿਸੇ ਜਨਤਕ ਸਮਾਗਮ ਵਿਚ ਸ਼ਾਮਲ ਨਾ ਹੋਣ ਜਾਂ ਮੀਡੀਆ ਨਾਲ ਗੱਲ ਨਾ ਕਰਨ।
ਇਹ ਵੀ ਪੜ੍ਹੋ: ਵਹੀਦਾ ਰਹਿਮਾਨ ਨੂੰ ਦਾਦਾ ਸਾਹੇਬ ਫ਼ਾਲਕੇ ਪੁਰਸਕਾਰ
ਜ਼ਿਕਰਯੋਗ ਹੈ ਕਿ ਲਖੀਮਪੁਰ ਖੇੜੀ ਦੇ ਕਿਸਾਨ 3 ਅਕਤੂਬਰ, 2021 ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਵਿਰੁਧ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਇਕ ਐਸਯੂਵੀ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੁਚਲ ਦਿਤਾ, ਜਿਸ ਵਿਚ ਚਾਰ ਕਿਸਾਨਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ SUV ਦੇ ਡਰਾਈਵਰ ਅਤੇ ਭਾਜਪਾ ਦੇ ਦੋ ਵਰਕਰਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿਤੀ। ਇਸ ਹਿੰਸਾ ਵਿਚ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਇਸ ਘਟਨਾ ਨੂੰ ਲੈ ਕੇ ਵਿਰੋਧੀ ਧਿਰ ਅਤੇ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਖੁਸ਼ਕ ਇਲਾਕਿਆਂ ਦੇ ਕਿਸਾਨਾਂ ਲਈ ਲਾਹੇਵੰਦ ਹੋ ਸਕਦੀ ਹੈ ਬੇਰ ਦੀ ਖੇਤੀ
ਸੁਪ੍ਰੀਮ ਕੋਰਟ ਨੇ 11 ਜੁਲਾਈ ਨੂੰ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿਤਾ ਸੀ। ਲਖੀਮਪੁਰ ਖੇੜੀ ਜ਼ਿਲ੍ਹੇ ਦੇ ਟਿਕੁਨੀਆ ਵਿਚ ਹੋਈ ਇਸ ਹਿੰਸਾ ਵਿਚ ਕੁੱਲ 13 ਮੁਲਜ਼ਮ ਹਨ। ਆਸ਼ੀਸ਼ ਮਿਸ਼ਰਾ ਤੋਂ ਇਲਾਵਾ ਹੋਰ ਦੋਸ਼ੀਆਂ 'ਚ ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ ਕਾਲੇ, ਸਤਿਅਮ ਉਰਫ ਸਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ ਮੋਹਿਤ ਤ੍ਰਿਵੇਦੀ, ਰਿੰਕੂ ਬਾਂਜਾ ਰਾਣਾ ਅਤੇ ਧਰਮਿੰਦਰ ਸ਼ਾਮਲ ਹਨ।