ਕਾਂਗਰਸ ਨੇ PM ਮੋਦੀ ਤੋਂ ਕੀਤੀ ਮੰਗ, ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਦਿੱਤਾ ਜਾਵੇ ਭਾਰਤ ਰਤਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਨੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਕਾਂਗਰਸ ਨੇ ਪੀਐਮ...

Congress demands bharat ratna

ਨਵੀਂ ਦਿੱਲੀ :  ਕਾਂਗਰਸ ਨੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਕਾਂਗਰਸ ਨੇ ਪੀਐਮ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਹ ਮੰਗ ਕੀਤੀ ਹੈ। ਕਾਂਗਰਸੀ ਨੇਤਾ ਮਨੀਸ਼ ਤਿਵਾਰੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਦੇ ਹੋਏ ਇੱਕ ਚਿੱਠੀ ਪੀਐਮ ਮੋਦੀ ਨੂੰ ਲਿਖੀ ਹੈ।

ਮਨੀਸ਼ ਤਿਵਾਰੀ ਨੇ ਆਪਣਾ ਪੱਤਰ ਵੀ ਟਵਿਟਰ 'ਤੇ ਸ਼ੇਅਰ ਕੀਤਾ ਹੈ। ਮਨੀਸ਼ ਤਿਵਾਰੀ ਨੇ ਇਸਦੇ ਨਾਲ ਹੀ ਚੰਡੀਗੜ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਮ 'ਤੇ ਰੱਖਣ ਦੀ ਮੰਗ ਕੀਤੀ ਹੈ।

ਮਨੀਸ਼ ਤਿਵਾਰੀ ਨੇ ਚਿੱਠੀ 'ਚ ਲਿਖਿਆ ਹੈ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੇ ਬ੍ਰਿਟਿਸ਼ ਰਾਜ ਦੇ ਖਿਲਾਫ ਸੰਘਰਸ਼ ਅਤੇ 23 ਮਾਰਚ 1931 ਨੂੰ ਆਪਣੀ ਕੁਰਬਾਨੀ ਨਾਲ ਦੇਸ਼ ਭਗਤਾਂ ਦੀਆਂ ਪੀੜੀਆਂ ਨੂੰ ਪ੍ਰੇਰਿਤ ਕੀਤਾ ਹੈ। ਤਿਵਾਰੀ ਨੇ ਲਿਖਿਆ ਹੈ ਕਿ ਜੇਕਰ ਸੰਭਵ ਹੋਵੇ ਤਾਂ ਇਨ੍ਹਾਂ ਤਿੰਨਾਂ ਨੂੰ 26 ਜਨਵਰੀ 2020 ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।