ਕਿਸਾਨਾਂ ਨੇ ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ ਨੂੰ ਦਿਖਾਈਆਂ ਕਾਲੀਆਂ ਝੰਡੀਆਂ
ਹਰਿਆਣਾ ਦੇ ਏਲਨਾਬਾਦ ਵਿਖੇ ਕਿਸਾਨਾਂ ਨੇ ਸੂਬੇ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਉਹਨਾਂ ਖਿਲਾਫ਼ ਨਾਅਰੇਬਾਜ਼ੀ ਕੀਤੀ।
ਏਲਨਾਬਾਦ : ਖੇਤੀ ਕਾਨੂੰਨਾਂ ਦੇ ਚਲਦਿਆਂ ਦੇਸ਼ ਭਰ ਵਿਚ ਭਾਜਪਾ ਆਗੂਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਹਾ ਹੈ। ਇਸ ਦੇ ਚਲਦਿਆਂ ਅੱਜ ਹਰਿਆਣਾ ਦੇ ਏਲਨਾਬਾਦ ਵਿਖੇ ਕਿਸਾਨਾਂ ਨੇ ਸੂਬੇ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਉਹਨਾਂ ਖਿਲਾਫ਼ ਨਾਅਰੇਬਾਜ਼ੀ ਕੀਤੀ।
ਹੋਰ ਪੜ੍ਹੋ: “ਸਾਨੂੰ ਮੁਫਤ ਆਟਾ ਦਾਲ ਨਹੀਂ ਚਾਹੀਦਾ, ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦਿਓ”
ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਦੋਂ ਤੱਕ ਭਾਜਪਾ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਖਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਹੋਰ ਪੜ੍ਹੋ: "BJP-RSS ਦੀ ਵਿਚਾਰਧਾਰਾ ਖਿਲਾਫ਼ ਲੜਾਈ ਜਿੱਤਣੀ ਹੈ ਤਾਂ ਉਹਨਾਂ ਦੇ ਝੂਠ ਨੂੰ ਬੇਨਕਾਬ ਕਰਨਾ ਹੋਵੇਗਾ"
ਇਸ ਮੌਕੇ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਵੀ ਤੈਨਾਤ ਕੀਤੀ ਗਈ। ਦਰਅਸਲ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਿਰਸਾ ਜ਼ਿਲ੍ਹੇ ਦੀ ਏਲਨਾਬਾਦ ਵਿਧਾਨ ਸਭਾ ਸੀਟ ’ਤੇ ਹੋ ਰਹੀਆਂ ਜ਼ਿਮਨੀ ਚੋਣਾਂ ਵਿਚ ਭਾਜਪਾ-ਜੇਜੇਪੀ ਗਠਜੋੜ ਦੇ ਉਮੀਦਵਾਰ ਗੋਵਿੰਦ ਕਾਂਡਾ ਦੇ ਸਮਰਥਨ ਵਿਚ ਪ੍ਰਚਾਰ ਕਰਨ ਲਈ ਪਹੁੰਚੇ ਸਨ।
ਹੋਰ ਪੜ੍ਹੋ: ਕੋਹਲੀ ਹਾਰ ਨੂੰ ਪੂਰੀ ਖੇਡ ਭਾਵਨਾ ਨਾਲ ਸਵੀਕਾਰ ਕਰਨ ਵਿਚ ਵੀ ਆਦਰਸ਼ ਖਿਡਾਰੀ- ਪਾਕਿ ਕ੍ਰਿਕਟਰ ਸਨਾ ਮੀਰ
ਇਸ ਦੌਰਾਨ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਹਨਾਂ ਦੇ ਕਾਫਲੇ ਦਾ ਵਿਰੋਧ ਕੀਤਾ। ਦੱਸ ਦਈਏ ਕਿ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਕਿਸਾਨ ਏਲਨਾਬਾਦ ਜ਼ਿਮਨੀ ਚੋਣਾਂ ਵਿਚ ਲਗਾਤਾਰ ਭਾਜਪਾ ਆਗੂਆਂ, ਹਰਿਆਣਾ ਦੇ ਮੰਤਰੀਆਂ ਅਤੇ ਭਾਜਪਾ-ਜੇਜੇਪੀ ਗਠਜੋੜ ਦੇ ਸਾਂਝੇ ਉਮੀਦਵਾਰ ਗੋਵਿੰਦ ਕਾਂਡਾ ਦਾ ਵਿਰੋਧ ਕਰ ਰਹੇ ਹਨ।