ਪੰਜਾਬ ਦੇ ਕਿਸਾਨਾਂ ਲਈ CM ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ਤੋਂ ਕੀਤੀ ਇਹ ਮੰਗ
'ਕਿਸਾਨਾਂ ਨੂੰ ਦਿੱਤਾ ਜਾਵੇ ਬਣਦਾ ਮੁਆਵਜ਼ਾ'
ਨਵੀਂ ਦਿੱਲੀ: ਪੰਜਾਬ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਗਈ ਹੈ। ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿੰਤਾ ਜ਼ਾਹਰ ਕੀਤੀ। ਕੇਜਰੀਵਾਲ ਨੇ ਕਿਸਾਨਾਂ ਲਈ ਮੁਆਵਜ਼ੇ ਲਈ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੂੰ ਅਪੀਲ ਕੀਤੀ ਹੈ।
ਹੋਰ ਵੀ ਪੜ੍ਹੋ: ਪਿਓ ਦੀ ਲਾਸ਼ ਅੱਗੇ ਧੀ ਨੇ ਖਿਚਵਾਈਆਂ ਪੋਜ਼ 'ਚ ਫੋਟੋਆਂ, ਲੋਕਾਂ ਨੇ ਦੱਸਿਆ ਸ਼ਰਮਨਾਕ
ਹੋਰ ਵੀ ਪੜ੍ਹੋ: ਤਰਨਤਾਰਨ ਪੁਲਿਸ ਨੂੰ ਮਿਲੀ ਕਾਮਯਾਬੀ: 2 ਵਿਅਕਤੀਆਂ ਨੂੰ 15 ਕਿਲੋ ਅਫੀਮ ਸਮੇਤ ਕੀਤਾ ਕਾਬੂ
ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ’ਚ ਬੇਮੌਸਮੀ ਮੀਂਹ ਪੈਣ ਕਾਰਨ ਕਿਸਾਨਾਂ ਦੀ ਪੱਕੀ ਤਿਆਰ ਫ਼ਸਲ ਖ਼ਰਾਬ ਹੋ ਗਈ ਹੈ। ਦਿੱਲੀ ਦੇ ਕਿਸਾਨਾਂ ਨੂੰ ਅਸੀਂ 50 ਹਜ਼ਾਰ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ। ਮੈਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਵੀ ਉੱਚਿਤ ਮੁਆਵਜ਼ਾ ਜਲਦ ਤੋਂ ਜਲਦ ਦੇਣ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਬੇਮੌਸਮੇ ਮੀਂਹ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਲਈ ਦਿੱਲੀ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 50,000 ਰੁਪਏ ਦੀ ਦਰ ਨਾਲ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ।
ਹੋਰ ਵੀ ਪੜ੍ਹੋ: ਮਾਨਸਿਕ ਤੌਰ ‘ਤੇ ਪਰੇਸ਼ਾਨ ਮਾਂ ਨੇ ਧੀ-ਪੁੱਤ ਨੂੰ ਦਿੱਤਾ ਜ਼ਹਿਰ, ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ