ਸੰਵਿਧਾਨ ਦੇ ਹਰੇਕ ਸ਼ਬਦ ਦਾ ਪਾਲਣ ਹੋਣਾ ਚਾਹੀਦਾ ਹੈ- ਮਮਤਾ ਬੈਨਰਜੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ਵਾਸੀਆਂ ਨੂੰ ਭਾਰਤ ਸੰਵਿਧਾਨ ਵਿਚ ਦਿੱਤੇ ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ।

Mamata Banerjee

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ਵਾਸੀਆਂ ਨੂੰ ਭਾਰਤ ਸੰਵਿਧਾਨ ਵਿਚ ਦਿੱਤੇ ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ। ਸੰਵਿਧਾਨ ਦਿਵਸ ਦੇ ਮੌਕੇ ‘ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।

ਮਮਤਾ ਬੈਨਰਜੀ ਨੇ ਟਵੀਟ ਕੀਤਾ, ‘ਸੰਵਿਧਾਨ ਦਿਵਸ ਦੇ ਮੌਕੇ ‘ਤੇ ਡਾਕਟਰ ਬੀ.ਆਰ. ਅੰਬੇਦਕਰ ਅਤੇ ਸੰਵਿਧਾਨ ਸਭਾ ਨੂੰ ਸ਼ਰਧਾਂਜਲੀ, ਜਿਨ੍ਹਾਂ ਨੇ ਸਾਡੇ ਮਹਾਨ ਲੋਕਤੰਤਰ ਨੂੰ ਆਕਾਰ ਦਿੱਤਾ। ਸਾਨੂੰ ਸੰਵਿਧਾਨ ਦੇ ਹਰੇਕ ਸ਼ਬਦ ਨੂੰ ਅਮਲ ਵਿਚ ਲਿਆਉਣਾ ਚਾਹੀਦਾ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਵੀ ਸੰਸਦ ਭਵਨ ਦੇ ਸੈਂਟਰਲ ਹਾਲ ਵਿਚ ਲੋਕ ਸਭਾ-ਰਾਜ ਸਭਾ ਦੀ ਸੰਯੁਕਤ ਬੈਠਕ ਨੂੰ ਸੰਬੋਧਨ ਕੀਤਾ।

ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਇਤਿਹਾਸਕ ਹੈ। 70 ਸਾਲ ਪਹਿਲਾਂ ਅਸੀਂ ਸੰਵਿਧਾਨ ਨੂੰ ਅਪਣਾਇਆ। ਸੰਵਿਧਾਨ ਦੇ ਘੇਰੇ ਵਿਚ ਅਸੀਂ ਕਈ ਸੁਧਾਰ ਕੀਤੇ ਜੋ ਜ਼ਰੂਰੀ ਸੀ। ਸਰਕਾਰ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਤੌਰ ‘ਤੇ ਮਨਾਂ ਰਹੀ ਹੈ ਕਿਉਂਕਿ ਇਸੇ ਦਿਨ 1949 ਵਿਚ ਸੰਵਿਧਾਨ ਨੂੰ ਸਵਿਕਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ 26 ਜਨਵਰੀ 1950 ਨੂੰ ਇਹ ਲਾਗੂ ਹੋਇਆ ਸੀ, ਜਿੱਥੇ ਭਾਰਤ ਦੀ ਇਕ ਗਣਤੰਤਰ ਦੇ ਰੂਪ ਵਿਚ ਸ਼ੁਰੂਆਤ ਹੋਈ। ਕੇਂਦਰ ਨੇ 2015 ਵਿਚ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਰੂਪ ਵਿਚ ਮਨਾਉਣ ਦਾ ਐਲਾਨ ਕੀਤਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।