ਕੇਂਦਰ ਖਿਲਾਫ ਕਿਸਾਨੀ ਰੋਹ ਭਖਿਆ:ਬਾਰਡਰ ‘ਤੇ ਪਲਿਸ ਅਤੇ ਕਿਸਾਨਾਂ 'ਚ ਝੜਪ,ਯੋਗੇਂਦਰ ਯਾਦਵ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੰਭੂ ਬਾਰਡਰ ‘ਤੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ।

yoginder yaddav

ਨਵੀਂ ਦਿੱਲੀ:ਪੰਜਾਬ-ਹਰਿਆਣਾ ਦੇ ਕਿਸਾਨ ਕੇਂਦਰੀ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ‘ਦਿੱਲੀ ਚਲੋ’ਮਾਰਚ ਕਰ ਰਹੇ ਹਨ। ਕਿਸਾਨਾਂ ਦੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ-ਹਰਿਆਣਾ ਸਰਹੱਦ 'ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਪ੍ਰਦਰਸ਼ਨਾਂ ‘ਤੇ ਡਰੋਨ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਅੰਬਾਲਾ - ਪਟਿਆਲਾ ਸਰਹੱਦ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।  

ਸੰਭੂ ਬਾਰਡਰ ‘ਤੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ।  ਇਸ ਦੇ ਨਾਲ ਹੀ ਕੇਂਦਰੀ ਯੂਨੀਅਨਾਂ ਨੇ ਕਿਰਤ ਸੁਧਾਰਾਂ ਖਿਲਾਫ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਪੱਛਮੀ ਬੰਗਾਲ ਵਿੱਚ ਰੇਲਵੇ ਟਰੈਕ ਜਾਮ ਕਰ ਦਿੱਤਾ। ਓਡੀਸ਼ਾ ਅਤੇ ਕੇਰਲ ਵਿੱਚ ਵੀ ਇਸ ਬੰਦ ਦੇ ਪ੍ਰਭਾਵ ਵੇਖੇ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਪੰਜਾਬ-ਹਰਿਆਣਾ ਬਾਰਡਰ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ।