ਸ੍ਰੀਨਗਰ ਵਿਚ ਜਵਾਨਾਂ 'ਤੇ ਅੱਤਵਾਦੀਆਂ ਦਾ ਹਮਲਾ, ਦੋ ਜਵਾਨ ਜ਼ਖਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੂਰੇ ਇਲਾਕੇ ਨੂੰ ਕੀਤਾ ਗਿਆ ਸੀਲ 

Terrorist attack security personnel in HMT area near Srinagar

ਸ੍ਰੀਨਗਰ:  ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਵਿਚ ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਅੱਤਵਾਦੀਆਂ ਨੇ ਵੀਰਵਾਰ ਨੂੰ ਗਸ਼ਤ 'ਤੇ ਨਿਕਲੇ ਜਵਾਨਾਂ 'ਤੇ ਗੋਲੀਬਾਰੀ ਕੀਤੀ, ਜਿਸ ਵਿਚ ਦੋ ਜਵਾਨ ਜ਼ਖਮੀ ਹੋ ਗਏ। ਫੌਜ ਨੇ ਜਿਵੇਂ ਹੀ ਜਵਾਬੀ ਕਾਰਵਾਈ ਸ਼ੁਰੂ ਕੀਤੀ, ਅੱਤਵਾਦੀ ਫਰਾਰ ਹੋ ਗਏ।

 

 

ਫੌਜ ਦੇ ਅੱਤਵਾਦੀਆਂ ਨੂੰ ਫੜ੍ਹਨ ਲਈ ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਅਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਹਮਲੇ ਦੌਰਾਨ ਜ਼ਖਮੀ ਹੋਏ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕੀਤਾ ਗਿਆ। 

ਕਸ਼ਮੀਰ ਪੁਲਿਸ ਦੇ ਆਈ. ਜੀ. ਵਿਜੇ ਕੁਮਾਰ ਨੇ ਦੱਸਿਆ ਕਿ ਭਾਰਤੀ ਫੌਜ ਦੇ ਜਵਾਨ ਰੁਟੀਨ ਡਿਊਟੀ 'ਤੇ ਸਨ। ਇਸ ਦੌਰਾਨ ਤਿੰਨ ਅੱਤਵਾਦੀਆਂ ਨੇ ਜਵਾਨਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋ ਜਵਾਨ ਗੰਭੀਰ ਜ਼ਖਮੀ ਹੋ ਗਏ।