ਮੱਧ ਪ੍ਰਦੇਸ਼ 'ਚ ਵਾਪਰਿਆ ਵੱਡਾ ਹਾਦਸਾ, ਚੱਲਦੀ ਟਰੇਨ ਨੂੰ ਲੱਗੀ ਅੱਗ, ਚਾਰ ਡੱਬੇ ਸੜ ਕੇ ਸੁਆਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ

photo

 

 ਨਵੀਂ ਦਿੱਲੀ : ਦਿਲੀ ਤੋਂ ਛੱਤੀਸਗੜ੍ਹ ਜਾ ਰਹੀ ਦੁਰਗ ਐਕਸਪ੍ਰੈਸ ਦੀਆਂ ਚਾਰ ਬੋਗੀਆਂ ਵਿੱਚ ਸ਼ੁੱਕਰਵਾਰ ਨੂੰ ਅੱਗ ਲੱਗ ਗਈ। ਅਚਾਨਕ ਧੂੰਏਂ ਨੇ ਚਾਰ ਬੋਗੀਆਂ ਨੂੰ ਭਰ ਦਿੱਤਾ। ਰੇਲ ਗੱਡੀ ਨੂੰ ਮੱਧ ਪ੍ਰਦੇਸ਼ ਦੇ ਮੁਰੈਨਾ ਦੇ ਹੇਤਮਪੁਰ ਰੇਲਵੇ ਸਟੇਸ਼ਨ 'ਤੇ ਰੋਕ ਦਿੱਤਾ ਗਿਆ ਹੈ।

 

 

ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ ਹੋਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਇਸ ਘਟਨਾ ਵਿੱਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਜਾਣਕਾਰੀ ਮੁਤਾਬਿਕ ਜੰਮੂ-ਕਸ਼ਮੀਰ ਦੇ ਊਧਮਪੁਰ ਤੋਂ ਛੱਤੀਸਗੜ੍ਹ ਦੇ ਦੁਰਗ ਜਾ ਰਹੀ ਇਸ ਟਰੇਨ ਦੇ ਏਸੀ ਕੋਚ ਏ1 ਅਤੇ ਏ2 ‘ਚ ਅੱਗ ਲੱਗੀ ਹੈ।

 

 

ਇਸ ਵਿੱਚ ਵੈਸ਼ਨੋਦੇਵੀ ਤੋਂ ਪਰਤਣ ਵਾਲੇ ਸ਼ਰਧਾਲੂ ਵੀ ਸ਼ਾਮਲ ਹਨ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਕਈ ਯਾਤਰੀਆਂ ਨੇ ਰੇਲਗੱਡੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਹੈ। ਇਨ੍ਹਾਂ ਵਿੱਚੋਂ ਕੁੱਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ।