ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ 'ਤੇ ਆਮ ਆਦਮੀ ਪਾਰਟੀ ਦਾ ਪਲਟਵਾਰ, ਗਿਣਾਏ ਇਹ ਕੰਮ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਦੂਜੇ 'ਤੇ ਬਿਆਨਬਾਜ਼ੀ ਹੋਈ ਸ਼ੁਰੂ

Photo

ਨਵੀਂ ਦਿੱਲੀ : ਆਉਣ ਵਾਲੀ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਦਲਾਂ ਵਿਚ ਇਕ ਦੂਜੇ 'ਤੇ ਆਰੋਪ ਲਗਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਹੁਣ ਆਮ ਆਦਮੀ ਪਾਰਟੀ ਨੇ  ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਦਿੱਲੀ ਵਿਚ ਕੀਤੇ ਕੰਮਾਂ ਦੀ ਸੂਚੀ ਦਿਖਾਈ ਹੈ।

ਦਰਅਸਲ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਵੀਰਵਾਰ ਨੂੰ ਦਿੱਲੀ ਵਿਚ ਇਕ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਲਗਾਉਂਦਿਆ ਕਿਹਾ ਸੀ ਕਿ ਉਹ ਅਜਿਹੇ ਮੁੱਖ ਮੰਤਰੀ ਹਨ ਜੋ ਕਿਸੇ ਹੋਰ ਦੇ ਕਰੇ ਕਰਾਏ ਕੰਮਾਂ 'ਤੇ ਆਪਣੇ ਨਾਮ ਦਾ ਠੱਪਾ ਲਗਵਾ ਲੈਂਦੇ ਹਨ। ਹੁਣ ਇਸੇ ਦਾ ਜਵਾਬ ਦਿੰਦਿਆ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਆਪਣੀ ਸਰਕਾਰ ਦੇ ਕੀਤੇ ਕੰਮਾਂ ਨੂੰ ਗਣਵਾਇਆ ਹੈ ਅਤੇ ਅਮਿਤ ਸ਼ਾਹ 'ਤੇ ਨਿਸ਼ਾਨਾ ਸਾਧਿਆ ਹੈ।

 



 

 

ਆਪ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ''24 ਘੰਟੇ ਬਿਜਲੀ, ਫਰੀ ਵਾਈ ਫਾਈ, ਫਰੀ ਅਤੇ ਗਣਵਤਾਪੂਰਨ ਸਿਹਤ ਸੇਵਾਵਾਂ, ਵਿਸ਼ਵ ਪੱਧਰੀ ਸਰਕਾਰੀ ਸਕੂਲ,1.4 ਲੱਖ ਸੀਸੀਟੀਵੀ, ਫਰੀ ਵਾਈ ਫਾਈ, ਔਰਤਾਂ ਦੇ ਲਈ ਫਰੀ ਯਾਤਰਾ ਅਤੇ ਡੋਰ ਸਟੈਪ ਡਿਲਵਰੀ ਸੇਵਾਵਾਂ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ਼ੁਰੂ ਕਰਾਈਆਂ ਹਨ ਅਤੇ ਅਮਿਤ ਸ਼ਾਹ ਚੋਣਾਂ ਤੋਂ ਠੀਕ ਪਹਿਲਾਂ ਠੱਪਾ ਲਗਾਉਣ ਆਏ ਹਨ''।

ਦੱਸ ਦਈਏ ਕਿ ਦਿੱਲੀ ਵਿਧਾਨਸਭਾ ਚੋਣਾਂ ਦਾ ਸਮਾਂ ਨੇੜੇ ਆਉਂਦੇ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆ ਹਨ। ਆਮ ਆਦਮੀ ਪਾਰਟੀ ਨੇ ਵੀ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਹੈ ਦੂਜੇ ਪਾਸੇ ਭਾਜਪਾ ਨੇ ਵੀ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਰੈਲੀ ਕਰ ਵਿਧਾਨ ਸਭਾ ਚੋਣਾਂ ਦੇ ਬਿਗਲ ਵਜਾ ਦਿੱਤਾ ਹੈ।