ਕਿਸਾਨਾਂ ਲਈ ਸਮਾਨ ਦੀਆਂ ਗੱਡੀਆਂ ਭਰ ਦਿੱਲੀ ਪਹੁੰਚੀ ਰੁਪਿੰਦਰ ਹਾਂਡਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿਸਾਨਾਂ ਦੀ ਸੇਵਾ ਕਰਨਾ ਸਾਡਾ ਪਹਿਲਾ ਫਰਜ਼

Rupinder handa

ਨਵੀਂ ਦਿੱਲੀ : ਦਿੱਲੀ ਬਾਰਡਰ ਬਾਰਡਰਾਂ ‘ਤੇ ਬੈਠੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸੇਵਾ ਕਰਨਾ ਸਾਡਾ ਪਹਿਲਾ ਫਰਜ਼ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਦਿੱਲੀ ਬਾਰਡਰ ਕੀਤਾ । ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਅੱਤ ਦੀ ਸਰਦੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਦੀ ਸੇਵਾ ਕਰਨਾ ਸਾਡਾ ਪਹਿਲਾ ‘ਤੇ ਮੁੱਢਲਾ ਫਰਜ਼ ਹੈ । ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਵਿਚ ਕਿਸਾਨਾਂ ਨੂੰ ਲੋੜੀਂਦਾ ਸਾਮਾਨ  ਮੁਹੱਈਆ ਕਰਵਾਇਆ ਜਾ ਰਿਹਾ ਹੈ । ਜਿਸ ਵਿਚ ਕੰਬਲ, ਕੋਟ, ਕੋਟੀਆਂ, ਜ਼ੁਰਾਬਾਂ ਅਤੇ ਦਸਤਾਨੇ ਆਦਿ ਹਨ।   

Related Stories