ਭਾਜਪਾ ਵਿਚ ਹੀ ਲੋਕਤੰਤਰ ਹੈ – ਸ਼ੁਭੇਂਦੂ ਅਧਿਕਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਮੈਂ ਭਾਜਪਾ ਵਿਚ ਅਨੁਸ਼ਾਸਤ ਸਿਪਾਹੀ ਦੀ ਤਰ੍ਹਾਂ ਕੰਮ ਕਰਾਂਗਾ

Subhendu Adhikari

ਪੱਛਮੀ ਬੰਗਾਲ : ਕੁਝ ਦਿਨ ਪਹਿਲਾਂ ਤ੍ਰਿਣਮੂਲ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸ਼ੁਭੇਂਦੂ ਅਧਿਕਾਰੀ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਉਹ ਪੱਛਮੀ ਬੰਗਾਲ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਸੱਤਾ ਵਿਚ ਲਿਆਉਣ ਲਈ ਅਨੁਸ਼ਾਸਤ ਸਿਪਾਹੀ ਵਜੋਂ ਕੰਮ ਕਰਨਗੇ। ਅਧਿਕਾਰੀ ਨੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਨੇਤਾਵਾਂ ਦੇ ਸਵਾਗਤ ਸਮੇਂ ਤ੍ਰਿਣਮੂਲ ਕਾਂਗਰਸ ਨੂੰ ਦੱਸਿਆ ਕਿ ਭਾਜਪਾ ਵਿਸ਼ਵ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਹੈ ਅਤੇ ਦੇਸ਼ ਦੀ ਸੇਵਾ ਲਈ ਸਮਰਪਿਤ ਹੈ, ਜਦਕਿ ਤ੍ਰਿਣਮੂਲ ਕਾਂਗਰਸ ਕੋਲ ਕੋਈ ਅਨੁਸ਼ਾਸ਼ਨ ਨਹੀਂ ਹੈ।