Brick kiln wall collapses in Haridwar: ਇੱਟਾਂ ਦੇ ਭੱਠੇ ਦੀ ਕੰਧ ਡਿੱਗਣ ਨਾਲ ਛੇ ਲੋਕਾਂ ਦੀ ਮੌਤ; 4 ਦੀ ਹਾਲਤ ਗੰਭੀਰ
ਅਧਿਕਾਰੀ ਨੇ ਦਸਿਆ ਕਿ ਇਹ ਲੋਕ ਭੱਠੇ ਵਿਚ ਕੰਮ ਕਰ ਰਹੇ ਸਨ ਇਸ ਦੌਰਾਨ ਹੀ ਕੰਧ ਡਿੱਗ ਗਈ।
Brick kiln wall collapses in Haridwar: ਉਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਇਕ ਇੱਟਾਂ ਦੇ ਭੱਠੇ ਵਿਚ ਕੰਧ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਮੌਕੇ 'ਤੇ ਪਹੁੰਚੇ ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਇਹ ਘਟਨਾ ਮੰਗਲੌਰ ਪੁਲਿਸ ਸਟੇਸ਼ਨ ਦੇ ਅਧੀਨ ਲੈਬੋਲੀ ਪਿੰਡ 'ਚ ਵਾਪਰੀ। ਉਨ੍ਹਾਂ ਦਸਿਆ ਕਿ ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਅਧਿਕਾਰੀ ਨੇ ਦਸਿਆ ਕਿ ਇਹ ਲੋਕ ਭੱਠੇ ਵਿਚ ਕੰਮ ਕਰ ਰਹੇ ਸਨ ਇਸ ਦੌਰਾਨ ਹੀ ਕੰਧ ਡਿੱਗ ਗਈ। ਉਨ੍ਹਾਂ ਕਿਹਾ, ''ਅਸੀਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ। ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
(For more Punjabi news apart from 6 dead as brick kiln wall collapses in Haridwar, stay tuned to Rozana Spokesman)