Baba Banda Singh Bahadur Statue: ਐਲ.ਜੀ. ਸਿਨਹਾ ਨੇ ਜੰਮੂ ’ਚ ਪਹਿਲੇ ਸਿੱਖ ਸ਼ਾਸਕ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦਾ ਉਦਘਾਟਨ ਕੀਤਾ
ਸਿੱਖ ਭਾਈਚਾਰੇ ਨਾਲ ਸਬੰਧਤ ਇਕ ਸਥਾਨਕ ਵਿਅਕਤੀ ਨੇ ਕਿਹਾ, ‘‘ਸਾਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਇੱਥੇ ਬਾਬਾ ਬੰਦਾ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ ਹੈ।’’
Baba Banda Singh Bahadur Statue: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਮੰਗਲਵਾਰ ਨੂੰ ਜੰਮੂ ਸ਼ਹਿਰ ਦੇ ਭਗਵਤੀ ਨਗਰ ਇਲਾਕੇ ’ਚ ‘ਸਫ਼ਰ-ਏ-ਸ਼ਹਾਦਤ’ ਦੇ ਮੌਕੇ ’ਤੇ ਪਹਿਲੇ ਸਿੱਖ ਸ਼ਾਸਕ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦਾ ਉਦਘਾਟਨ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦੇ ਉਦਘਾਟਨ ਸਮਾਰੋਹ ’ਚ ਜੰਮੂ ਦੇ ਸਿੱਖ ਭਾਈਚਾਰੇ ’ਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ, ਜਿਨ੍ਹਾਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਮੰਗ ਅੱਜ ਪੂਰੀ ਹੋ ਗਈ ਹੈ।
ਸਿੱਖ ਭਾਈਚਾਰੇ ਨਾਲ ਸਬੰਧਤ ਇਕ ਸਥਾਨਕ ਵਿਅਕਤੀ ਨੇ ਕਿਹਾ, ‘‘ਸਾਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਇੱਥੇ ਬਾਬਾ ਬੰਦਾ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ ਹੈ।’’
ਉਨ੍ਹਾਂ ਕਿਹਾ, ‘‘ਜੰਮੂ-ਕਸ਼ਮੀਰ ਦੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਮੰਗ ਰਹੀ ਹੈ ਕਿ ਬੰਦਾ ਸਿੰਘ ਬਹਾਦਰ ਦੇ ਨਾਂ ਨਾਲ ਮਸ਼ਹੂਰ ਹੋਏ ਮਾਧਵ ਸਿੰਘ ਬੈਰਾਗੀ ਦਾ ਬੁੱਤ ਸਥਾਪਤ ਕੀਤਾ ਜਾਵੇ, ਜਿਨ੍ਹਾਂ ਨੇ ਅਪਣੇ ਭਾਈਚਾਰੇ, ਦੇਸ਼, ਮਨੁੱਖਤਾ ਲਈ ਇਕ ਮਹਾਨ ਮਿਸਾਲ ਪੇਸ਼ ਕੀਤੀ ਜਦੋਂ ਉਨ੍ਹਾਂ ਨੇ ਮੁਗਲਾਂ ਵਿਰੁਧ ਸਰਹਿੰਦ ਦੀ ਲੜਾਈ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦਾ ਬਹਾਦਰੀ ਨਾਲ ਬਦਲਾ ਲਿਆ ਸੀ।’’
ਉਨ੍ਹਾਂ ਅੱਗੇ ਕਿਹਾ, ‘‘ਅਸੀਂ ਸਥਾਨਕ ਸਰਕਾਰ ਦੇ ਬਹੁਤ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਸਾਡੀਆਂ ਮੰਗਾਂ ਪੂਰੀਆਂ ਕੀਤੀਆਂ ਅਤੇ ਸਾਨੂੰ ਉਮੀਦ ਹੈ ਕਿ ਸਰਕਾਰ ਸਿੱਖ ਭਾਈਚਾਰੇ ਦੀਆਂ ਹੋਰ ਮੰਗਾਂ ਵਲ ਵੀ ਧਿਆਨ ਦੇਵੇਗੀ ਜੋ ਇਸ ਸਮਾਗਮ ਵਿਚ ਉਠਾਈਆਂ ਜਾਣਗੀਆਂ। ਅਸੀਂ ਉਮੀਦ ਕਰਦੇ ਹਾਂ ਕਿ 2024 ਵਿਚ ਅਗਲੇ ਬਾਲ ਵੀਰ ਦਿਵਸ ’ਤੇ ਉਪ ਰਾਜਪਾਲ ਸਰਕਾਰ ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਉਸੇ ਤਰ੍ਹਾਂ ਲਾਗੂ ਕਰੇਗੀ ਜਿਵੇਂ ਉਨ੍ਹਾਂ ਨੇ ਸਾਡੇ ਲਈ ਆਨੰਦ ਮੈਰਿਜ ਐਕਟ ਲਾਗੂ ਕੀਤਾ ਹੈ।’’