ਰਾਸ਼ਟਰਪਤੀ ਨੇ 17 ਬੱਚਿਆਂ ਨੂੰ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ ਬਾਲ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ
ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ 17 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ।
ਅੱਜ ਵੀਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਦੇ ਭਾਰਤ ਮੰਡਪਮ ਵਿੱਚ ਇਹ ਪੁਰਸਕਾਰ ਵੰਡੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2024 ਨਾਲ ਸਨਮਾਨਿਤ ਬੱਚਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਬੱਚਿਆਂ ਨਾਲ ਕਾਫੀ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਿਆ।
ਪ੍ਰਧਾਨ ਮੰਤਰੀ ਮੋਦੀ ਨੇ ਬਾਲ ਪੁਰਸਕਾਰ ਜੇਤੂਆਂ ਨੂੰ ਆਟੋਗ੍ਰਾਫ ਵੀ ਦਿੱਤੇ। ਇਸ ਦੇ ਨਾਲ ਹੀ ਬਾਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਲਗਭਗ ਸਾਰੇ ਬੱਚਿਆਂ ਨੇ ਪੀਐਮ ਮੋਦੀ ਨਾਲ ਗੱਲ ਕੀਤੀ ਹੈ। ਪਿਛਲੇ ਸਾਲ 2023 ਵਿੱਚ 11 ਬੱਚਿਆਂ ਨੂੰ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਦਿੱਤਾ ਗਿਆ ਸੀ।
ਪ੍ਰਧਾਨ ਮੰਤਰੀ ਬਾਲ ਪੁਰਸਕਾਰ ਦੀ ਸ਼ੁਰੂਆਤ 1996 ਵਿੱਚ ਕੀਤੀ ਗਈ ਸੀ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬੱਚਿਆਂ ਦੀ ਚੋਣ ਕਰਦਾ ਹੈ, ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਉਮਰ 5 ਸਾਲ ਤੋਂ 18 ਸਾਲ ਦੇ ਵਿਚਕਾਰ ਹੁੰਦੀ ਹੈ।
ਇਹ ਪੁਰਸਕਾਰ ਜਿੱਤਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ 1 ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਜਾਂਦੀ ਹੈ।