ਆਂਧਰਾ ਪ੍ਰਦੇਸ਼ ਦੇ ਨੰਦਿਆਲ ਵਿਚ ਵੱਡਾ ਹਾਦਸਾ, 4 ਲੋਕਾਂ ਦੀ ਮੌਤ
ਕਾਰ ਤੇ ਬੱਸ ਦੀ ਆਪਸ ਵਿਚ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ
Accident in Andhra Pradesh's Nandyal News: ਆਂਧਰਾ ਪ੍ਰਦੇਸ਼ ਦੇ ਨੰਦਿਆਲ ਜ਼ਿਲ੍ਹੇ ਵਿੱਚ ਰਾਸ਼ਟਰੀ ਰਾਜਮਾਰਗ-40 'ਤੇ ਇੱਕ ਕਾਰ ਅਤੇ ਬੱਸ ਦੀ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਵੀਰਵਾਰ ਦੇਰ ਰਾਤ ਵਾਪਰਿਆ।
ਤੇਜ਼ ਰਫ਼ਤਾਰ ਕਾਰ ਨੰਦਿਆਲ ਜਾ ਰਹੀ ਸੀ ਕਿ ਅਚਾਨਕ ਡਰਾਈਵਰ ਕਾਰ ਤੋਂ ਆਪਣਾ ਕੰਟਰੋਲ ਗੁਆ ਬੈਠਾ ਤੇ ਕਾਰ ਇੱਕ ਡਿਵਾਈਡਰ ਨਾਲ ਟਕਰਾਉਂਦੀ ਹੋਈ ਉਲਟ ਲੇਨ ਵਿੱਚ ਜਾ ਵੜੀ ਅਤੇ ਅਰੁਣਾਚਲਮ ਜਾ ਰਹੀ ਇੱਕ ਸਾਹਮਣੇ ਤੋਂ ਆ ਰਹੀ ਇਕ ਨਿੱਜੀ ਬੱਸ ਨਾਲ ਟਕਰਾ ਗਈ। ਹਾਦਸੇ ਵਿਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਦੋ ਜ਼ਖ਼ਮੀਆਂ ਨੂੰ ਨੰਦਿਆਲ ਦੇ ਇਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅੱਲਾਗੱਡਾ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਕੇ. ਪ੍ਰਮੋਦ ਕੁਮਾਰ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਜਾਂ ਡਰਾਈਵਰ ਦੀ ਥਕਾਵਟ ਕਾਰਨ ਹੋਇਆ ਹੈ। ਬੱਸ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਦੂਜੀ ਬੱਸ ਵਿੱਚ ਤਬਦੀਲ ਕਰ ਦਿੱਤਾ ਗਿਆ। ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।